ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕਾਂ ਨੇ ਸਿੱਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਨੂੰ ਮੰਗ
ਪੱਤਰ ਸਂਪਿਆ ਹੈ। ਜਿਸ ਵਿੱਚ ਉਨਾਂ ਨੇ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਅਸਾਮੀਆਂ ਵਿੱਚ ਹੋਰ ਵਾਧਾ ਕਰਨ ਦੀ ਮੰਗ ਕੀਤੀ ਹੈ।ਬੇਰੁਜ਼ਗਾਰ ਅਧਿਆਪਕ ਆਗੂ ਬੇਅੰਤ ਸਿੰਘ, ਸਤਪਾਲ ਸਿੰਘ, ਸਤੀਸ਼ ਕੁਮਾਰ ਅਤੇ ਲਾਡੀ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ 12 ਜਨਵਰੀ ਤੋਂ 873 ਸਰੀਰਕ ਸਿੱਖਿਆ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਕੇ ਪੰਜਾਬ ਪੱਧਰ ‘ਤੇ 1 ਅਤੇ 2 ਫਰਵਰੀ ਨੂੰ ਲਿਖਤੀ ਟੈਸਟ ਵੀ ਲਿਆ ਗਿਆ ਸੀ।
ਉਨਾਂ ਕਿਹਾ ਕਿ ਪਿਛਲੇ 10-12 ਸਾਲਾਂ ਤੋਂ ਸਰੀਰਕ ਸਿੱਖਿਆ ਅਧਿਆਪਕਾਂ ਦੀ ਭਰਤੀ ਨਾ ਹੋਣ ਕਰਕੇ ਨੌਜਵਾਨ ਬੇਰੁਜ਼ਗਾਰੀ ਦਾ ਸੰਤਾਪ ਭੋਗ ਰਹੇ ਹਨ ਅਤੇ ਭਰਤੀ ਨਾ ਹੋਣ ਕਰਕੇ ਸੂਬੇ ਵਿਚ ਹਜ਼ਾਰਾਂ ਸਕੂਲ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਅਸਾਮੀਆਂ ਤੋਂ ਵਾਂਝੇ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 2011, 2014, 2016 ਅਤੇ 2017 ਵਿੱਚ ਵਿਭਾਗ ਵਲੋਂ ਭਰਤੀ ਦੇ ਜਿੰਨੇ ਵੀ ਮੌਕੇ ਦਿੱਤੇ ਗਏ ਸਨ, ਸਭ ਵਿੱਚ ਉਨ੍ਹਾਂ ਨੇ ਅਪਲਾਈ ਕੀਤਾ ਸੀ। ਉਹਨਾਂ ਕਿਹਾ ਕਿ ਹੁਣ ਉਹ ਓਵਰਏਜ ਹੋ ਚੁੱਕੇ ਹਨ।ਪਰ ਸਰਕਾਰ ਵਲੋਂ ਸਿਰਫ 873 ਅਧਿਆਪਕਾਂ ਦੀ ਮੈਰਿਟ ਸੂਚੀ ਜਾਰੀ ਕੀਤੀ ਗਈ ਹੈ।ਉਨ੍ਹਾਂ ਸਿੱਖਿਆ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਇਨ੍ਹਾਂ ਪੋਸਟਾਂ ਵਿੱਚ ਵਾਧਾ ਕੀਤਾ ਜਾਵੇ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media