Monday, August 24, 2026

ਉਚ ਸਿੱਖਿਆ ਮੰਤਰੀ ਤ੍ਰਿਪਤ ਬਾਜਵਾ ਨੇ ਡੀ.ਏ.ਵੀ ਕਾਲਜ ‘ਚ ਵੰਡੀਆਂ ਡਿਗਰੀਆਂ

62ਵੇਂ ਡਿਗਰੀ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਕਾਲਜ ਵਿਖੇ 62ਵੇਂ ਡਿਗਰੀ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ PPNJ0703202003ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਪੇਂਡੂ ਵਿਕਾਸ ਅਤੇ ਉਚ ਸਿਖਿਆ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਾਲਜ ਦੇ 605 ਗਰੈਜੂਏਟਾਂ ਤੇ 205 ਪੋਸਟ ਗਰੈਜੂਏਟਾਂ ਨੂੰ ਡਿਗਰੀਆਂ ਵੰਡੀਆਂ।ਡਾ. ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਇਲਾਵਾ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ, ਲੋਕਲ ਮੈਨੇਜਿੰਗ ਕਮੇਟੀ ਚੇਅਰਮੈਨ ਐਡਵੋਕੇਟ ਸੁਦਰਸ਼ਨ ਕਪੂਰ, ਮੈਂਬਰ ਡਾ. ਵੀ.ਪੀ ਲਖਨਪਾਲ, ਕਾਲਜ ਰਜਿਸਟਰਾਰ ਪ੍ਰੋ. ਜੀ.ਐਸ ਸਿੱਧੂ, ਸਟਾਫ ਸੈਕਟਰੀ ਰਾਜੀਵ ਅਰੋੜਾ ਇਸ ਸਮੇਂ ਮੌਜੂਦ ਰਹੇ।ਇਸ ਤੋਂ ਪਹਿਲਾਂ ਦੀਪ ਜਗਾ ਕੇ ਵੈਦਿਕ ਮੰਤਰਾਂ ਦਾ ਉਚਾਰਣ ਕੀਤਾ ਗਿਆ।
             ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਜੀਵਨ ਵਿੱਚ ਉਚ ਮੁਕਾਮ ਪ੍ਰਾਪਤ ਕਰਨ ਦਾ ਆਸ਼ੀਰਵਾਦ ਦਿੱਤਾ।ਵੀ.ਸੀ ਡਾ. ਜਸਪਾਲ ਸਿੰਘ ਸੰਧੂ ਨੇ ਭਵਿੱਖ ਦਾ ਵਿਕਾਸ ਨੌਜਵਾਨਾਂ ‘ਤੇ ਨਿਰਭਰ ਕਰਦਾ ਹੈ।ਇਸ ਲਈ ਉਨਾਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਸਿੱਖਿਆ ਹਾਸਲ ਕਰਨੀ ਚਾਹੀਦੀ ਹੈ।
             ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਤੇ ਐਡਵੋਕੇਟ ਸੁਦਰਸ਼ਨ ਕਪੂਰ ਨੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ।ਸਮਾਗਮ ਦੌਰਾਨ ਕੈਂਪਸ ਵਾਇਬਸ ਅਤੇ ਇੰਦਰਧਨੁਸ਼ ਮੈਗਜ਼ੀਨ ਰਲੀਜ਼ ਕੀਤੇ ਗਏ।
                ਇਸ ਮੌਕੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਪ੍ਰਿੰਸੀਪਲ, ਵਾਈਸ ਪ੍ਰਿੰਸੀਪਲ ਡਾ. ਦਰਸ਼ਨਦੀਪ ਅਰੋੜਾ, ਰਜਿਸਟਰਾਰ ਜੀ.ਐਸ ਸਿੱਧੂ, ਪ੍ਰਬੰਧਕ ਪ੍ਰੋ. ਮੀਨੂ ਅਗਰਵਾਲ, ਸਟਾਫ ਸੈਕਟਰੀ ਰਾਜੀਵ ਅਰੋੜਾ ਅਤੇ ਡਾ. ਪਰਵੀਨ ਕੁਮਾਰੀ ਕਾਲਜ ਬਰਸਰ ਤੋਂ ਇਲਾਵਾ ਸਾਰੇ ਵਿਭਾਗਾਂ ਦੇ ਮੁਖੀ ਤੇ ਕਾਲਜ ਸਟਾਫ ਮੌਜੂਦ ਸਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …