ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਬੈਂਕ ਰਲੇਵੇਂ ਤੋਂ ਬਾਅਦ ਹੁਣ ਯੈਸ ਬੈਂਕ ਨੂੰ ਖਤਮ ਕਰਨ ਦੇ ਫੈਸਲੇ ਤੋਂ ਖਫਾ ਹੋ ਕੇ
ਭੜਕੇ ਯੂਥ ਕਾਂਗਰਸੀਆ ਨੇ ਸਥਾਨਕ ਦਿੱਲੀ-ਲੁਧਿਆਣਾ ਹਾਈਵੇ ਮਾਰਗ ‘ਤੇ ਵਿਧਾਨ ਸਭਾ ਯੂੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਦੀ ਅਗਵਾਈ ਹੇਠ ਭਾਰੀ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।ਸਾਜਨ ਕਾਂਗੜਾ ਨੇ ਇਸ ਸਮੇਂ ਕਿਹਾ ਕਿ ਜਿਸ ਦਿਨ ਤੋਂ ਨਰਿੰਦਰ ਮੋਦੀ ਨੇ ਦੇਸ਼ ਦੀ ਸੱਤਾ ਸੰਭਾਲੀ ਹੈ ਉਸੇ ਦਿਨ ਤੋਂ ਦੋਵੇਂ ਹੱਥਾਂ ਨਾਲ ਦੇਸ਼ ਵਾਸੀਆਂ ਨੂੰ ਲੁੱਟਿਆ ਜਾ ਰਿਹਾ ਹੈ।ਪਹਿਲਾਂ ਜੀ.ਐਸ.ਟੀ ਅਤੇ ਨੋਟਬੰਦੀ ਨਾਲ ਜਨਤਾ ਦੀ ਵੱਡੇ ਪੱਧਰ’ ਤੇ ਲੁੱਟ ਖਸੁੱਟ ਕੀਤੀ ਗਈ ਹੁਣ ਫੇਰ ਬੈਂਕਾਂ ਵਿੱਚ ਜਮਾਂ ਲੋਕਾਂ ਦੀ ਖੂਨ ਪਸੀਨੇ ਦੀ ਕਮਾਈ ਨੂੰ ਲੁੱਟਣ ਦੀ ਨੀਅਤ ਨਾਲ ਯੈਸ ਬੈਂਕ ਨੂੰ ਖਤਮ ਕੀਤਾ ਜਾ ਰਿਹਾ ਹੈ।ਸਾਜਨ ਕਾਂਗੜਾ ਨੇ ਕਿਹਾ ਕਿ ਨਰਿੰਦਰ ਮੋਦੀ ਅੰਦਰ ਔਰੰਗਜ਼ੇਬ ਦੀ ਰੂਹ ਪ੍ਰਵੇਸ਼ ਕਰ ਚੁੱਕੀ ਹੈ ਜੋ ਆਪਣੇ ਹੰਕਾਰ ਵਿੱਚ ਵਿਸ਼ੇਸ਼ ਵਰਗ ਦੇ ਲੋਕਾਂ ਨੂੰ ਦੇਸ਼ ਵਿਚੋਂ ਬਾਹਰ ਕੱਢਣ ਲਈ ਰੋਜ਼ਾਨਾ ਕਾਲੇ ਕਨੂੰਨ ਬਣਾ ਰਹੇ ਹਨ।
ਇਸ ਮੌਕੇ ਕਾਂਗਰਸ ਸੇਵਾਦਲ ਦੇ ਜਿਲ੍ਹਾ ਪ੍ਰਧਾਨ ਰਾਣਾ ਬਾਲੂ, ਜਗਸੀਰ ਸਿੰਘ, ਹੈਪੀ ਹੀਰਾ, ਬਲਵੀਰ ਸਿੰਘ, ਮਨਿੰਦਰ ਸਿੰਘ, ਰਾਹੁਲ ਰੰਧਾਵਾ, ਅਨੀਕੇਤ ਗਾਗਟ, ਵਿੱਕੀ ਆਦਿ ਹਾਜ਼ਰ ਸਨ ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media