ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਵਿੱਤ ਅਤੇ ਠੇਕਾ ਕਮੇਟੀ ਮੀਟਿੰਗ ਹੋਈ।ਜਿਸ ਵਿਚ
ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਿਸ ਕੁਮਾਰ, ਕਮੇਟੀ ਮੈਂਬਰ ਕੌਸਲਰ ਗੁਰਜੀਤ ਕੌਰ ਤੇ ਦਮਨਦੀਪ ਸਿੰਘ ਕੌਂਸਲਰ ਸ਼ਾਮਿਲ ਹੋਏ।
ਮੇਅਰ ਰਿੰਟੂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਲਗਭਗ 7.30 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਜਿਨ੍ਹਾਂ ਵਿੱਚ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਨਿਰਮਾਣ, ਟ੍ਰੈਫਿਕ ਸਿਗਨਲਾਂ ਦੀ ਦੇਖ-ਰੇਖ, ਸ਼ਹਿਰ ਵਿੱਚ ਐਡਵਰਟਾਇਜ਼ਮੈਂਟ ਅਧਿਕਾਰ, ਗੁਮਾਨਪੁਰਾ ਵਿਖੇ ਸਲਾਟਰ ਹਾਊਸ ਨੂੰ ਆਧੁਨਿਕ ਰੂਪ ਦੇਣ ਆਦਿ ਦੇ ਕੰਮ ਸ਼ਾਮਲ ਹਨ।ਮੇਅਰ ਨੇ ਕਿਹਾ ਕਿ ਪਹਿਲਾਂ ਵੀ ਸਮੁੱਚੇ ਸ਼ਹਿਰ ਦੇ ਵਿਕਾਸ ਲਈ ਵਿੱਤ ਅਤੇ ਠੇਕਾ ਕਮੇਟੀ ਵਲੋਂ ਕਰੋੜਾਂ ਰੁਪਏ ਦੇ ਕੰਮ ਪਾਸ ਕੀਤੇ ਗਏ ਸਨ।ਜਿਸ ਤਹਿਤ ਤਕਰੀਬਨ ਹਰ ਵਾਰਡ ਵਿੱਚ ਕੰਮ ਚਲ ਰਹੇ ਹਨ। ਉਹਨਾ ਨੇ ਕਿਹਾ ਕਿ ਸਰਕਾਰ ਵੱਲੋਂ ਫੰਡ ਮੁਹੱਈਆ ਕਰਵਾਏ ਜਾਣ ਦੇ ਇਲਾਵਾ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਨੂੰ ਵੀ ਟੈਕਸਾਂ ਦੀ ਉਗਰਾਹੀ ਦੇ ਟੀਚੇ ਹਰ ਹਾਲਤ ਵਿਚ ਪੂਰੇ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media