ਸਮਰਾਲਾ, 7 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਕਰੋਨਾ ਵਾਇਰਸ ਦੇ ਨਾਂ ‘ਤੇ ਸਾਰੇ ਮੁਲਕਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ।ਇਸ ਨੂੰ ਕੰਟਰੋਲ ਕਰਨ ਜਾਂ
ਇਸ ਦੇ ਇਲਾਜ ਲਈ ਸਾਰੇ ਮੁਲਕਾਂ ਦੀਆਂ ਸਰਕਾਰਾਂ ਵੀ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ।ਪਰ ਕਈ ਦੁਕਾਨਦਾਰਾਂ ਵਲੋਂ ਇਸ ਨੂੰ ਕਮਾਈ ਦਾ ਜ਼ਰੀਆ ਬਣਾਇਆ ਜਾ ਰਿਹਾ ਹੈ।ਵਿਧਾਨ ਸਭਾ ਹਲਕੇ ਸਮਰਾਲੇ ‘ਚ ਵਿਕ ਰਹੇ ਮਾਸਕ ਤਿੰਨ ਤੋਂ ਚਾਰ ਗੁਣਾ ਮਹਿੰਗੇ ਰੇਟ ‘ਤੇ ਵੇਚੇ ਜਾ ਰਹੇ ਹਨ। ਆਮ ਆਦਮੀ ਪਾਰਟੀ ਹਲਕਾ ਸਮਰਾਲਾ ਦੇ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਮਾਮਲਾ ਉਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਸਕੂਲ ਮਾਸਕ ਪਾ ਕੇ ਆਉਣ।ਇਹ ਮਾਸਕ ਮਹਿੰਗੇ ਭਾਅ ਵੇਚ ਕੇ ਦੁਕਾਨਦਾਰ ਲੋਕਾਂ ਦੀ ਇਸ ਮਜ਼ਬੂਰੀ ਦਾ ਨਜਾਇਜ਼ ਫਾਇਦਾ ਉਠਾ ਰਹੇ ਹਨ।ਪਰ ਸਮਰਾਲਾ ਪ੍ਰਸ਼ਾਸਨ ਕੁੰਭਕਰਨੀ ਨੀਂਦਰ ਸੁੱਤਾ ਪਿਆ ਹੈ।ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਇਸ ਪਾਸੇ ਤੁਰੰਤ ਧਿਆਨ ਦੇਵੇ।ਜੇਕਰ ਉਚਿਤ ਕਾਰਵਾਈ ਨਾ ਕੀਤੀ ਗਈ ਤਾਂ ਆਮ ਆਦਮੀ ਪਾਰਟੀ ਵਲੋਂ ਵੱਡਾ ਸੰਘਰਸ਼ ਵਿਢਿਆ ਜਾਵੇਗਾ।
ਇਸ ਮੌਕੇ ਸੁਖਵਿੰਦਰ ਸਿੰਘ ਗਿੱਲ ਮਾਛੀਵਾੜਾ, ਪ੍ਰਵੀਨ ਮੱਕੜ, ਕਸ਼ਮੀਰੀ ਲਾਲ ਸਮਰਾਲਾ, ਮੇਜਰ ਸਿੰਘ ਬਾਲਿਉਂ, ਲਵਦੀਪ ਲਵੀ, ਪ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ ਦਿਆਲਪੁਰਾ, ਯਾਦਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਗੋਸਲਾਂ, ਦਲਵੀਰ ਸਿੰਘ ਗਗੜਾ, ਮਨਪ੍ਰੀਤ ਸਿੰਘ ਰਿਆਤ, ਕਰਮ ਸਿੰਘ ਬੌਂਦਲੀ, ਦਰਸ਼ਨ ਸਿੰਘ ਸਮਰਾਲਾ ਆਦਿ ਹਾਜ਼ਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media