Sunday, December 22, 2024

ਖ਼ਾਲਸਾ ਕਾਲਜ ਵਿਖੇ ‘ਨੌਜਵਾਨਾਂ ਲਈ ਐਗਰੀ ਬਿਜ਼ਨਸ ’ਚ ਸਵੈ-ਰੋਜ਼ਗਾਰ’ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੌਟਨੀ ਵਿਭਾਗ ਵੱਲੋਂ ‘ਨੌਜ਼ਵਾਨਾਂ ਲਈ ਐਗਰੀ ਬਿਜਨਸ ’ਚ ਸਵੈ-ਰੋਜ਼ਗਾਰ’ ਵਿਸ਼ੇ Khalsa College Amritsar’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ’ਚ ਡਾ. ਰਮਨਦੀਪ ਸਿੰਘ ਪ੍ਰੋਫੈਸਰ ਬਿਜ਼ਨਸ ਮੈਨੇਜ਼ਮੈਂਟ ਵਿਭਾਗ, ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਨੇ ਇਸ ਵਿਸ਼ੇ ’ਤੇ ਭਾਸ਼ਣ ਦਿੱਤਾ।
             ਇਸ ਤੋਂ ਪਹਿਲਾਂ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਡਾ. ਰਮਨਦੀਪ ਸਿੰਘ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਅਗਾਂਹਵਧੂ ਖੇਤੀ ਦੀ ਵਰਤੋਂ ਕਰਦਿਆਂ ਖੇਤੀ ਕਾਰੋਬਾਰ ਅਪਨਾਉਣ ਦੀ ਸਲਾਹ ਦਿੱਤੀ।ਡਾ. ਰਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਿਰਫ਼ ਪੈਦਾਵਾਰ ਨਹੀਂ, ਬਲਕਿ ਇਸ ਦੇ ਨਾਲ ਨਾਲ ਮੰਡੀਕਰਨ ਵੱਲ ਵੀ ਧਿਆਨ ਦੇਣ ਦੀ ਲੋੜ ਹੈ।ਉਨ੍ਹਾਂ ਨੇ ਮੋਬਾਇਲ ਦੀਆਂ ਵੱਖ-ਵੱਖ ਐਪਸ ਬਾਰੇ ਜਾਣਕਾਰੀ ਦਿੱਤੀ ਜੋ ਕਿ ਸੋਸ਼ਲ ਮੀਡੀਆ ਨਾਲ ਜੁੜ ਕੇ ਪੈਦਾਵਾਰ ਦੀ ਮੰਡੀਕਰਨ ਨੂੰ ਵਧਾ ਸਕਦੀਆਂ ਹਨ।
             ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀ ਖੇਤੀਬਾੜੀ ਦੇ ਖੇਤਰ ’ਚ ਆਪਣਾ ਭਵਿੱਖ ਕਿਵੇਂ ਬਣਾ ਸਕਦੇ ਹਨ। ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਫ਼ਸਲਾਂ ਦੀ ਕਟਾਈ ਤੋਂ ਬਾਅਦ ਦੀ ਸਾਂਭ-ਸੰਭਾਲ ਦੇ ਕਿਹੜੇ ਨਵੇਂ ਤਰੀਕੇ ਅਪਨਾਉਣ ਦੀ ਜਰੂਰਤ ਹੈ।ਜਿਸ ਨਾਲ ਕੁਲ ਉਤਪਾਦਨ ’ਚ ਵਾਧਾ ਹੋ ਸਕਦਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐਗਰੀ ਬਿਜ਼ਨਸ ਨਾਲ ਸਬੰਧਿਤ ਆਧੁਨਿਕ ਤਕਨੀਕਾਂ ਜਿਵੇਂ ਕਿ ਪ੍ਰੋਸੈਸਿੰਗ ਅਤੇ ਪੈਕੇਜਿੰਗ ਬਾਰੇ ਜਾਣੂ ਕਰਵਾਇਆ, ਜਿਸ ਨਾਲ ਉਤਪਾਦ ਦੇ ਮੰਡੀਕਰਨ ’ਚ ਵਾਧਾ ਹੋ ਸਕਦਾ ਹੈ।ਉਨ੍ਹਾਂ ਦੇ ਵਿਚਾਰ ਵਿਦਿਆਰਥੀਆਂ ’ਚ ਬਹੁਤ ਵਧੀਆ ਤਰੀਕੇ ਨਾਲ ਸਵੀਕਾਰਯੋਗ ਹੋਏ।
             ਪ੍ਰੋ: ਕਿਰਨਦੀਪ ਕੌਰ ਹੁੰਦਲ ਮੁੱਖੀ ਬੌਟਨੀ ਵਿਭਾਗ ਨੇ ਸਪੀਕਰ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸਬੰਧਿਤ ਖੇਤਰ ’ਚ ਆਪਣਾ ਸੁਨਿਹਰੀ ਭਵਿੱਖ ਬਣਾਉਣ ਲਈ ਉਤਸ਼ਾਹਿਤ ਕੀਤਾ।ਸੈਮੀਨਾਰ ਦੌਰਾਨ ਡਾ. ਹਰਜਿੰਦਰ ਸਿੰਘ, ਡਾ. ਮਧੂ, ਡਾ. ਰਾਜਬੀਰ ਸਿੰਘ, ਡਾ. ਪ੍ਰਭਜੀਤ ਕੌਰ, ਡਾ. ਹਰਪ੍ਰੀਤ ਕੌਰ, ਡਾ. ਸ਼ੁਸ਼ਾਂਤ ਸ਼ਰਮਾ, ਡਾ. ਮਨਿੰਦਰ ਕੌਰ, ਪ੍ਰੋ: ਰਮਨਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …