ਭੀਖੀ, 8 ਮਾਰਚ (ਪੰਜਾਬ ਪੋਸਟ – ਕਮਲ ਜਿੰਦਲ) – ਸਰਦੂਲਗੜ੍ਹ ਦੇ ਪਿੰਡ ਆਦਮਕੇ ਵਿਖੇ ਬਰਸਾਤ ਨਾਲ ਡਿੱਗੀ ਕਮਰੇ ਦੀ ਛੱਤ ਹੇਠ ਆਉਣ ‘ਤੇੇ ਇਕ ਇਸਤਰੀ
ਦੀ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਕਰਮਜੀਤ ਕੌਰ ਪਤਨੀ ਤੇਜਾ ਸਿੰਘ ਵਾਸੀ ਪਿੰਡ ਆਦਮਕੇ ਜੋ ਆਪਣੀ ਲੜਕੀ ਅਤੇ ਆਪਣੇ ਦਿਓਰ ਦੇ ਚਾਰ ਬੱਚਿਆਂ ਨਾਲ ਰਹਿ ਰਹੀ ਸੀ।ਉਸ ਦੇ ਪਤੀ ਦੀ ਢਾਈ ਸਾਲ ਪਹਿਲਾਂ ਅਤੇ ਉਸ ਦੇ ਬਾਅਦ ਦਿਓਰ ਦੀ ਵੀ ਮੌਤ ਹੋ ਚੁੱਕੀ ਹੈ।ਪੰਜੇ ਬੱਚਿਆਂ ਦਾ ਪਾਲਣ ਪੋਸ਼ਣ ਕਰਮਜੀਤ ਕੌਰ ਹੀ ਕਰ ਰਹੀ ਸੀ।ਸਵੇਰ ਤੋਂ ਪੈ ਰਹੇ ਮੀਂਹ ਦੇ ਚੱਲਦਿਆਂ ਦੁਪਹਿਰ 2.00 ਵਜੇ ਉਹ ਕਮਰੇ ਦੇ ‘ਚ ਬੈਠੀ ਖਾਣਾ ਖਾ ਰਹੀ ਸੀ ਕਿ ਅਚਾਨਕ ਮਕਾਨ ਦੀ ਛੱਤ ਡਿੱਗ ਪਈ।ਜਿਸ ਕਾਰਣ ਕਰਮਜੀਤ ਕੌਰ ਮਲਬੇ ਦੇ ਹੇਠ ਦੱਬੀ ਗਈ।ਬੱਚੇ ਦੂਸਰੇ ਕਮਰੇ ਵਿੱਚ ਹੋਣ ਕਰਕੇ ਉਨ੍ਹਾਂ ਦਾ ਬਚਾਅ ਹੋ ਗਿਆ।ਰੌਲਾ ਪਾਉਣ ‘ਤੇ ਪਿੰਡ ਵਾਸੀਆਂ ਨੇ ਜਦ ਕਰਮਜੀਤ ਕੌਰ ਨੂੰ ਮਲਬੇ ਹੇਠੋਂ ਕੱਢਿਆ ਤਾਂ ਉਸ ਸਮੇਂ ਤੱਕ ਉਸਦੀ ਮੌਤ ਹੋ ਚੁੱਕੀ ਸੀ।ਪਿੰਡ ਵਾਸੀਆਂ ਵਲੋਂ ਸੂਚਨਾ ਦੇਟਣ ‘ਤੇ ਸਰਦੂਲਗੜ੍ਹ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਰਮਜੀਤ ਕੌਰ ਦੀ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਕਰਵਾਇਆ।ਥਾਣਾ ਮੁਖੀ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਕਰਮਜੀਤ ਕੌਰ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ 174 ਦੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media