ਭੀਖੀ, 9 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਨਸਾ ਵਿਖੇ ਨਵੇਂ ਜੇਲ੍ਹ ਸੁਪਰਡੈਂਟ ਸਤਨਾਮ ਸਿੰਘ ਖੇਮਕਰਨ ਨੇ ਆਪਣਾ ਚਾਰਜ਼ ਸੰਭਾਲ ਲਿਆ ਹੈ।ਸਤਨਾਮ
ਸਿੰਘ ਖੇਮਕਰਨ ਪਹਿਲਾਂ ਅੰਮ੍ਰਿਤਸਰ ਵਿਖੇ ਆਪਣੀ ਸੇਵਾ ਨਿਭਾਅ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੇ ਤੇ ਮੋਬਾਇਲ ‘ਤੇ ਪਾਬੰਦੀ ਲਗਾਈ ਗਈ ਹੈ।ਉਹ ਜੇਲ੍ਹ ਵਿੱਚ ਖੇਡਾਂ ਜਿਵੇ ਬਾਲੀਬਾਲ, ਬਾਸਕਿਟ ਬਾਲ, ਰੱਸਾ ਕਸ਼ੀ ਆਦਿ ਖੇਡਾਂ ਹੋਣਗੀਆਂ ਅਤੇ ਮੈਡੀਕਲ ਕੈਂਪ ਦਾ ਵੀ ਪ੍ਰਬੰਧ ਕਰ ਰਹੇ ਹਨ, ਤਾਂ ਜੋ ਜੇਲ ਵਿੱਚ ਕੈਦੀਆਂ ਦਾ ਸਮੇਂ ਸਿਰ ਇਲਾਜ ਕਰਵਾਇਆ ਜਾ ਸਕੇ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media