ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਇੰਡੀਅਨ ਡੈਂਟਲ ਐਸੋਸੀਏਸ਼ਨ ਦੀ ਪੰਜਾਬ ਇਕਾਈ ਨੇ ਅੰਮ੍ਰਿਤਸਰ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਉਤੇ ਵਿਸ਼ੇਸ਼ ਸਮਾਗਮ ਕਰਵਾਇਆ। ਜਿਸ ਵਿੱਚ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਮੁੱਖ ਮਹਿਮਾਨ ਵਜੋਂ ਪੁੱਜੇ।ਉਨਾਂ ਕਿਹਾ ਕਿ ਅੱਜ ਦੇਸ਼ ਦੀ ਤਰੱਕੀ ਵਿਚ ਵੀ ਔਰਤਾਂ ਦਾ ਵੱਡਾ ਯੋਗਦਾਨ ਹੈ ਅਤੇ ਸਾਡੇ ਪਰਿਵਾਰਾਂ ਵਿਚ ਵੀ ਔਰਤਾਂ ਨਾ ਕੇਵਲ ਆਪਣੇ ਦਫਤਰਾਂ, ਅਦਾਰਿਆਂ, ਕਾਰੋਬਾਰ ਵਿਚ ਕੰਮ ਕਰ ਰਹੀਆਂ ਹਨ, ਬਲਕਿ ਘਰ ਆ ਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੀਆਂ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਯਤਨਸ਼ੀਲ ਹੈ।ਇਸ ਮੌਕੇ ਡਾ. ਐਸ.ਡੀ ਮਹਿਤਾ, ਡਾ. ਸੰਜੀਵ ਸ਼ਰਮਾ, ਡਾ. ਕਪਿਲ ਕਪੂਰ, ਡਾ. ਪੁਨੀਤ ਗਿਰਧਰ, ਡਾ. ਅਨੂ ਗਿਰਧਰ, ਡਾ. ਸੀਮਾ ਵਿਆਸ ਅਤੇ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …