ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੀ ਪ੍ਰੀਖਿਆ ’ਚ ਸਫ਼ਲਤਾ ਲਈ ਅਰਦਾਸ ਦਿਵਸ ਮਨਾਇਆ ਗਿਆ।ਜਿਸ ਵਿੱਚ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ (ਏਡਿਡ ਸਕੂਲ ਸਕੱਤਰ) ਸਰਦੂਲ ਸਿੰਘ ਮੰਨਣ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।
ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਮੌਕੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੇ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ।ਕੌਂਸਲ ਦੇ ਮੈਂਬਰ ਸੁਖਦੇਵ ਸਿੰਘ ਅਬਦਾਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਬੱਚਿਆਂ ਨੂੰ ਅਸ਼ੀਰਵਾਦ ਦੇਣ ਲਈ ਪੁੱਜੇ।
ਮੰਨਨ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਕਾਰਗੁਜ਼ਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਰਦਾਸ ਦਿਵਸ ਦੀ ਗਵਰਨਿੰਗ ਕੌਂਸਲ ਦੀ ਪੁਰਾਤਨ ਪ੍ਰਥਾ ਹੈ।ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।ਸਕੂਲ ਵਿਦਿਆਰਥਣਾਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਪ੍ਰਿੰ. ਨਾਗਪਾਲ ਵਲੋਂ ਆਏ ਮਹਿਮਾਨਾਂ ਨੂੰ ਸਿਰੋਪਾਓ ਭੇਂਟ ਕੀਤੇ ਗਏ।
ਮੰਨਨ ਵਲੋਂ ਪ੍ਰਿੰ: ਨਾਗਪਾਲ ਨਾਲ ਮਿਲ ਕੇ ਅੰਮ੍ਰਿਤ ਛਕਣ ਤੇ ਕੇਸ ਰੱਖਣ ਵਾਲੇ 26 ਵਿਦਿਆਰਥੀਆਂ ਅਤੇ ਧਾਰਮਿਕ ਪ੍ਰੀਖਿਆ ’ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …