ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ ਡੈਂਟਲ-ਡੇਅ ’ਤੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਸੈਮੀਨਾਰ ਅਤੇ ਫ੍ਰੀ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ’ਚ ਡਾ. ਸ਼ਰਨਜੀਤ ਕੌਰ ਸਿੱਧੂ ਡਿਪਟੀ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਮੁੱਖ ਬੁਲਾਰੇ ਵਜੋਂ ਪਹੁੰਚੇ ਜਦਕਿ ਡਾ. ਸਾਰਿਕਾ ਚਾਵਲਾ, ਡਾ. ਸੌਰਵ ਜੌਲੀ, ਡਾ. ਪ੍ਰੀਆ ਮਲਹੋਤਰਾ, ਡਾ. ਅਮਰਦੀਪ ਸਿੰਘ, ਡਾ. ਸੁਮਨ ਸ਼ਰਮਾ ਅਤੇ ਉਹਨਾਂ ਦੀ ਟੀਮ ਨੇ ਸ਼ਿਰਕਤ ਕੀਤੀ ਅਤੇ ਵਿਚਾਰ ਪੇਸ਼ ਕੀਤੇ।
ਸੈਮੀਨਾਰ ਦੇ ਸ਼ੁਰੂ ਵਿੱਚ ਰੈਡ ਰਿਬਨ ਕਲੱਬ ਦੇ ਕੋਆਰਡੀਨੇਟਰ ਡਾ. ਭੁਪਿੰਦਰ ਸਿੰਘ ਜੌਲੀ ਨੇ ਦੱਸਿਆ ਕਿ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਵਿੱਚ ਚੱਲ ਰਿਹਾ ਕਲੱਬ ਪਿਛਲੇ ਸਾਲ ਭਾਰਤ ਦੇ ਬਿਹਤਰੀਨ 150 ਕਲੱਬਾਂ ਵਿੱਚ ਆਇਆ ਹੈ। ਜਿਸ ਲਈ ਭਾਰਤ ਦੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਵਲੋਂ ਦਿੱਲੀ ਵਿਖੇ ਕਲੱਬ ਨੂੰ ਸਨਮਾਨ-ਪੱਤਰ ਵੀ ਦਿੱਤਾ ਗਿਆ।
ਮਹਿਮਾਨਾਂ ਨੂੰ ਜੀ ਆਇਆਂ ਕਹਿੰਦਿਆਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਇਲਾਜ ਨਾਲੋਂ ਪ੍ਰਹੇਜ਼ ਵੱਲ ਵੱਧ ਧਿਆਨ ਦੇਣ ਦੀ ਲੋੜ ਹੈ।ਡਾ. ਸ਼ਰਨਜੀਤ ਕੌਰ ਸਿੱਧੂ ਨੇ ਕਿਹਾ ਕਿ ਮਨੁੱਖੀ ਸ਼ਖਸੀਅਤ ਨੂੰ ਨਿਖਾਰਨ ਵਿੱਚ ਦੰਦਾਂ ਦਾ ਬਹੁਤ ਯੋਗਦਾਨ ਹੁੰਦਾ ਹੈ।ਇਸ ਲਈ ਸਾਨੂੰ ਦੰਦਾਂ ਦੀਆਂ ਬਿਮਾਰੀਆਂ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।
ਡਾ. ਸਾਰਿਕਾ ਚਾਵਲਾ ਨੇ ਵਿਦਿਆਰਥਆ ਨੂੰ ਵੱਖ ਵੱਖ ਚਾਰਟਾਂ ਦੀ ਮਦਦ ਨਾਲ ਦੰਦਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਬਾਰੇ ਸਮਝਾਇਆ।ਡਾ. ਸੌਰਵ ਜੌਲੀ ਨੇ ਦੰਦਾਂ ਦੇ ਕੈਂਸਰ ਸੰਬੰਧੀ ਦੱਸਿਆ ਕਿ ਤੰਬਾਕੂ ਦੰਦਾਂ ਅਤੇ ਮੂੰਹ ਦੇ ਕੈਂਸਰ ਲਈ ਜਿੰਮੇਵਾਰ ਹੈ। ਡਾ. ਅਮਰਦੀਪ ਸਿੰਘ ਡਿਪਟੀ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਇਸ ਸਮੇਂ ਜੋ ਕਰੋਨਾ ਵਾਇਰਸ ਫੈਲਿਆ ਹੈ ਇਸ ਤੋਂ ਘਬਰਾਉਣ ਦੀ ਜਾਂ ਖੌਫਜ਼ਦਾ ਹੋਣ ਦੀ ਲੋੜ ਨਹੀਂ ਹੈ, ਸਗੋਂ ਸਾਵਧਾਨੀ ਵਰਤ ਕੇ ਇਸ ਤੋਂ ਬਚਿਆ ਜਾ ਸਕਦਾ ਹੈ।
ਅਖੀਰ ‘ਚ ਰੈਡ ਰਿਬਨ ਕਲੱਬ ਦੇ ਕੋ-ਕਨਵੀਨਰ ਡਾ. ਪਰਮਿੰਦਰ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸੈਮੀਨਾਰ ਤੋਂ ਬਾਅਦ ਕਾਲਜ ਦੇ ਹਾਲ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਦੰਦਾਂ ਦਾ ਮੁਫਤ ਨਰੀਖਣ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ, ਡਾ. ਹੀਰਾ ਸਿੰਘ, ਡਾ. ਮਿੰਨੀ ਸਲਵਾਨ, ਡਾ. ਹਰਜੀਤ ਕੌਰ, ਡਾ. ਜਸਬੀਰ ਸਿੰਘ, ਡਾ. ਪਵਨ ਕੁਮਾਰ, ਪ੍ਰੋ. ਗੁਰਸ਼ਿੰਦਰ ਕੌਰ, ਪ੍ਰੋ. ਅਮਨਦੀਪ ਕੌਰ, ਡਾ. ਰਾਜਬੀਰ ਕੌਰ, ਡਾ. ਚਿਰਜੀਵਨ ਕੌਰ, ਪ੍ਰੋ. ਹਰਵਿੰਦਰ ਕੌਰ, ਪ੍ਰੋ. ਅੰਮ੍ਰਿਤਪਾਲ ਕੌਰ, ਡਾ. ਰਜਨੀਸ਼ ਕੌਰ ਵੀ ਹਾਜ਼ਰ ਸਨ।
Check Also
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …