ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਜੌਂਸ) – ਸਰਕਾਰੀ ਸਕੂਲਾਂ ਵਿੱਚ ਪੜ੍ਹਨ ਨਾਲ ਜਿਥੇ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕਦਾ ਹੈ, ਉਥੇ ਸਮਾਜ ਸਿੱਖਿਆ ਦੇ ਨਾਂ ਤੇ ਹੋ ਰਹੀ ਲੁੱਟ ਖਸੁੱਟ ਤੋਂ ਬਚ ਸਕਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਰਕਾਰੀ ਹਾਈ ਸਕੂਲ ਜੌਂਸ ਮੁਹਾਰ ਦੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਨੇ ਸਥਾਨਕ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣ ਸਮੇਂ ਕੀਤਾ।ਇਸ ਸਮੇਂ ਪ੍ਰਿੰਸੀਪਲ ਅਤੇ ਸੁਹਿਰਦ ਅਧਿਆਪਕਾਂ ਵਲੋਂ ਇੱਕ ਰੈਲੀ ਦਾ ਆਯੋਜਨ ਵੀ ਕੀਤਾ ਗਿਆ ਅਤੇ ਘਰ-ਘਰ ਜਾ ਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਮਿਆਰੀ ਤੇ ਮੁਫ਼ਤ ਵਿੱਦਿਆ, ਕਿਤਾਬਾਂ, ਸ਼ਾਨਦਾਰ ਨਤੀਜੇ ਅਤੇ ਹੋਰ ਸਹੂਲਤਾਂ ਬਾਰੇ ਵਿਸਥਾਰ ਨਾਲ ਦੱਸਿਆ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਦੀ ਜਗ੍ਹਾ ਸਰਕਾਰੀ ਸਕੂਲਾਂ ਵਿੱਚ ਪੜਾਉਣ।
ਇਸ ਮੌਕੇ ਸਕੂਲ ਦੇ ਅਧਿਆਪਕ ਰਾਜਮਨਬੀਰ ਸਿੰਘ, ਰਣਦੀਪ ਸਿੰਘ, ਬਿਕਰਮਬੀਰ ਸਿੰਘ, ਪਰਗਟ ਸਿੰਘ, ਪ੍ਰਭਜੋਤ ਕੌਰ, ਹਰਪ੍ਰੀਤ ਕੌਰ ਤੇ ਜੋਤੀ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …