Monday, December 23, 2024

ਦੁਬਈ ਦੇ ਸਰਦਾਰ ਡਾ. ਓਬਰਾਏ ਵੱਡੇ ਨੇ ਰਹਿੰਦੇ ਪੰਜ ਨੌਜਵਾਨ ਵੀ ਦੁਬਈ ਤੋਂ ਭਾਰਤ ਭੇਜੇ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪਾਕਿਸਤਾਨੀ ਕੰਪਨੀ ਮਾਲਕ ਵੱਲੋਂ ਧੋਖਾ ਦਿੱਤੇ ਜਾਣ ਤੋਂ ਬਾਅਦ ਲਵਾਰਸਾਂ ਵਾਂਗ ਦੁਬਈ ‘ਚ ਰੁਲਣ ਲਈ PPNJ0903202017ਮਜ਼ਬੂਰ ਹੋਏ 29 ਭਾਰਤੀ ਨੌਜਵਾਨਾਂ ਨੂੰ ਵੱਡੇ ਦਿਲ ਵਾਲੇ ਸਰਦਾਰ ਦੇ ਨਾਂ ’ਤੇ ਜਾਣੇ ਜਾਂਦੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਨੇ ਅੱਜ ਬਾਕੀ ਬਚਦੇ 5 ਨੌਜਵਾਨ ਵੀ ਦੁਬਈ ਤੋਂ ਵਾਪਸ ਵਤਨ ਭੇਜ ਕੇ ਆਪਣੇ ਆਪਣੇ ਕਹੇ ਬੋਲ ਪੁਗਾ ਦਿੱਤੇ ਹਨ।
               ਡਾ. ਐਸ.ਪੀ ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਨੌਜਵਾਨਾਂ ਨੂੰ ਹਵਾਈ ਅੱਡੇ ਤੋਂ ਲੈਣ ਲਈ ਉਚੇਚੇ ਤੌਰ ‘ਤੇ ਪਹੁੰਚੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਖਜ਼ਾਨਚੀ ਨਵਜੀਤ ਸਿੰਘ ਘਈ ਆਦਿ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੁਬਈ ਦੀ ਮਦਾਰ ਅਲ ਫ਼ਲਕ ਨਾਮੀ ਇੱਕ ਕੰਪਨੀ ਨੇ ਸਕਿਓਰਿਟੀ ਦੇ ਕੰਮ ਲਈ ਭਾਰਤ ਤੋਂ ਦੁਬਈ ਸੱਦਿਆ ਸੀ।ਪਰ ਕੁੱਝ ਮਹੀਨਿਆਂ ਬਾਅਦ ਹੀ ਪਾਕਿਸਤਾਨ ਨਾਲ ਸਬੰਧਿਤ ਉਸ ਕੰਪਨੀ ਮਾਲਕ ਉਕਤ ਨੌਜਵਾਨਾਂ ਨੂੰ ਕਈ ਮਹੀਨਿਆਂ ਦੀ ਤਨਖ਼ਾਹ ਦਿੱਤੇ ਬਿਨ੍ਹਾਂ ਹੀ ਆਪਣੀ ਕੰਪਨੀ ਨੂੰ ਬੰਦ ਕਰ ਕੇ ਭੱਜ ਗਿਆ ਸੀ। ਜਿਸ ਕਾਰਨ ਬਹੁਤ ਸਾਰੇ ਨੌਜਵਾਨਾਂ ਨੂੰ ਸੜਕਾਂ ਤੇ ਰੁਲਣ ਲਈ ਮਜਬੂਰ ਹੋਣਾ ਪਿਆ ਸੀ।ਉਕਤ ਨੌਜਵਾਨ ਡਾ. ਓਬਰਾਏ ਦੇ ਸੰਪਰਕ `ਚ ਆਉਣ ਤੋਂ ਬਾਅਦ ਸਭ ਤੋਂ ਪਹਿਲਾਂ ਡਾ. ਓਬਰਾਏ ਨੇ ਇਨ੍ਹਾਂ ਨੌਜਵਾਨਾਂ ਨੂੰ ਜਿਥੇ ਰਹਿਣ ਲਈ ਛੱਤ ਦੇਣ ਤੋਂ ਇਲਾਵਾ ਤਿੰਨ ਸਮੇਂ ਦਾ ਖਾਣਾ ਮੁਹੱਈਆ ਕਰਵਾਇਆ, ਉਥੇ ਹੀ ਇਨ੍ਹਾਂ ਨੌਜਵਾਨਾਂ ਦੇ ਵਾਪਸ ਆਉਣ ਲਈ ਸਾਰੇ ਲੋੜੀਂਦੇ ਜ਼ਰੂਰੀ ਕਾਗਜ਼ਾਤ ਮੁਕੰਮਲ ਕਰਨ ਤੋਂ ਬਾਅਦ ਦੁਬਈ ਤੋਂ ਭਾਰਤ ਦੀਆਂ ਹਵਾਈ ਟਿਕਟਾਂ, ਜੁਰਮਾਨੇ, ਓਵਰ ਸਟੇਅ ਦਾ ਸਾਰਾ ਖਰਚਾ ਵੀ ਉਨ੍ਹਾਂ ਖੁਦ ਕਰ ਕੇ ਆਪਣੇ ਕਹੇ ਬੋਲਾਂ ਨੂੰ ਪੁਗਾਉਂਦਿਆਂ ਹੋਇਆਂ ਸਾਰੇ ਦੇ ਸਾਰੇ 29 ਨੌਜਵਾਨਾਂ ਨੂੰ ਵਾਪਸ ਉਨ੍ਹਾਂ ਦੇ ਘਰਾਂ `ਚ ਪਹੁੰਚਾ ਦਿੱਤਾ ਹੈ।
ਦੁਬਈ ਤੋਂ ਵਤਨ ਪੁੱਜੇ ਊਨਾ (ਹਿਮਾਚਲ ਪ੍ਰਦੇਸ਼) ਦੇ ਨੌਜਵਾਨ ਨੀਰਜ ਕੁਮਾਰ, ਜਿਲ੍ਹਾ ਰੋਪੜ ਦੇ ਦਰਸ਼ਨਪ੍ਰੀਤ ਸਿੰਘ ਤੇ ਅਜੇ ਕੁਮਾਰ, ਫ਼ਤਿਹਗੜ੍ਹ ਸਾਹਿਬ ਦੇ ਲਵਪ੍ਰੀਤ ਸਿੰਘ ਜਦ ਕਿ ਮੁਹਾਲੀ ਦੇ ਉਮੇਸ਼ ਕੁਮਾਰ ਨੇ ਕਿਹਾ ਕਿ ਜੇਕਰ ਡਾ. ਐਸ.ਪੀ ਸਿੰਘ ਓਬਰਾਏ ਇਸ ਔਖੇ ਸਮੇਂ `ਚ ਉਨ੍ਹਾਂ ਦੀ ਬਾਂਹ ਨਾ ਫੜਦੇ ਤਾਂ ਉਹ ਕਦੇ ਵੀ ਵਾਪਸ ਆਪਣੇ ਮਾਪਿਆਂ ਕੋਲ ਨਹੀਂ ਆ ਸਕਦੇ ਸਨ।ਇਸ ਮੌਕੇ ਉਕਤ ਨੌਜਵਾਨਾਂ ਦੇ ਮਾਪਿਆਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਢਿੱਲੋਂ ਵੀ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …