ਪਠਾਨਕੋਟ, 10 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਭਵਿੱਖ ਵਿੱਚ ਅਗਰ ਕੋਈ ਕੋਰੋਨਾ ਵਾਇਰਸ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ
ਨਜਿੱਠਣ ਲਈ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ ਵੱਲੋਂ ਕੈਮਿਸਟ ਐਸੋਸੀਏਸ਼ਨ ਪਠਾਨਕੋਟ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸਥਿਤ ਆਪਣੇ ਦਫਤਰ ਵਿਖੇ ਇੱਕ ਮੀਟਿੰਗ ਆਯੋਜਿਤ ਕੀਤੀ ਗਈ।ਡਰੱਗ ਕੰਟਰੋਲਰ ਅਫਸਰ ਜਨਕ ਰਾਜ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਅਤੇ ਕੈਮਿਸਟ ਐਸੋਸੀਏਸ਼ਨ ਪਠਾਨਕੋਟ ਦੇ ਮੈਂਬਰ ਇਸ ਸਮੇਂ ਹਾਜ਼ਰ ਸਨ।
ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ ਨੇ ਕਿਹਾ ਕਿ ਲੋਕਾਂ ਅੰਦਰ ਜਾਗਰੁਕਤਾ ਦੀ ਘਾਟ ਹੋਣ ਕਾਰਨ ਕੁੱਝ ਲੋਕਾਂ ਵੱਲੋਂ ਹੈਂਡ ਸੈਨੇਟਾਈਜਰ, ਮਾਸਕ ਆਦਿ ਦੀ ਵਿਕਰੀ ਵੱਧ ਰੇਟਾਂ ‘ਤੇ ਕੀਤੀ ਜਾ ਸਕਦੀ ਹੈ। ਜਿਸ ‘ਤੇ ਜਿਲ੍ਹਾ ਪ੍ਰਸਾਸਨ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ।ਆਪਣੇ ਫਾਇਦੇ ਲਈ ਲੋਕਾਂ ਨੂੰ ਗੰੁਮਰਾਹ ਕਰ ਕੇ ਅਗਰ ਕੋਈ ਝੁਠੀਆਂ ਅਫਵਾਹਾਂ ਫੈਲਾਉਣ ‘ਚ ਕੋਈ ਵੀ ਵਿਅਕਤੀ ਸ਼ਸਾਮਲ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨਾਂ ਨੇ ਲੋਕਾਂ ਨੂੰ ਭੀੜ ਵਾਲੇ ਸਥਾਨਾਂ ‘ਤੇ ਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ। ਇਸੇ ਦੌਰਾਨ ਕੈਮਿਸਟ ਐਸੋਸੀਏਸ਼ਨ ਵੱਲੋਂ ਭਰੋਸਾ ਦਿੱਤਾ ਗਿਆ ਕਿ ਕੈਮਿਸਟ ਐਸੋਸੀਏਸ਼ਨ ਹਰ ਤਰ੍ਹਾਂ ਨਾਲ ਪ੍ਰਸਾਸਨ ਦਾ ਸਹਿਯੋਗ ਕਰੇਗੀ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media