ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਆਪਣੇੇ ਸਿਆਸੀ ਸਲਾਹਕਾਰ ਦਵਾਰਕਾ ਦਾਸ ਅਰੋੜਾ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ
ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਬਣਾਏ ਜਾਣ ‘ਤੇ ਮੇਅਰ ਕਰਮਜੀਤ ਸਿੰਘ ਰਿੰਟੂ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ ਹੈ।ਮੇਅਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਦਵਾਰਕਾ ਦਾਸ ਅਰੋੜਾ ਦੀ 40 ਸਾਲਾਂ ਤੋਂ ਕਾਂਗਰਸ ਪਾਰਟੀ ਦੀ ਨਿਰਸਵਾਰਥ ਸੇਵਾ ਨੂੰ ਦੇਖਦੇ ਹੋਏ ਉਹਨਾ ਨੂੰ ਇਸ ਅਹੁੱਦੇ ਨਾਲ ਨਿਵਾਜ਼ਿਆ ਗਿਆ ਹੈ।
ਉਹਨਾ ਕਿਹਾ ਕਿ ਦਵਾਰਕਾ ਦਾਸ ਅਰੋੜਾ ਮੈਂਬਰ ਨਗਰ ਸੁਧਾਰ ਟਰਸਟ, ਮੈਂਬਰ ਜਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ, ਮੈਂਬਰ ਐਕਸਾਈਜ਼ ਅਤੇ ਟੈਕਸੇਸ਼ਨ ਕਮੇਟੀ, ਮੈਂਬਰ ਟੈਲੀਫੋਨ ਅਡਵਾਇਜ਼ਰੀ ਕਮੇਟੀ, ਮੈਂਬਰ ਪੰਜਾਬ ਸਟੇਟ ਕੰਜਿਊਮਰ ਪ੍ਰੋਟੈਕਸ਼ਨ ਕੌਂਸਲ ਆਦਿ ਦਿੱਤੀਆਂ ਗਈਆ ਸਨ, ਨੂੰ ਆਪਣੀ ਪੂਰੀ ਇਮਾਨਦਾਰੀ ਨਾਲ ਨਿਭਾਇਆ ਹੈ ਅਤੇ ਹਮੇਸ਼ਾ ਲੋਕਾਂ ਦੇ ਹਿੱਤ ਲਈ ਆਪਣੀਆਂ ਸੇਵਾਵਾਂ ਦਿੰਦੇ ਰਹਿਣਗੇ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media