Tuesday, July 29, 2025
Breaking News

ਸਰਕਾਰੀ ਰਣਬੀਰ ਕਾਲਜ ਦਾ ਹੋਵੇਗਾ ਕਾਇਆ ਕਲਪ – ਵਿਜੈ ਇੰਦਰ ਸਿੰਗਲਾ

ਸੰਗਰੂਰ `ਚ 2.5 ਕਰੋੜ ਦੀ ਲਾਗਤ ਨਾਲ ਬਣੇਗੀ ਡਿਜੀਟਾਈਜ਼ਡ ਲਾਇਬ੍ਰੇਰੀ

ਲੌਂਗੋਵਾਲ, 10 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਐਲਾਨ ਕੀਤਾ ਹੈ PPNJ1003202007ਕਿ ਸਰਕਾਰੀ ਰਣਬੀਰ ਕਾਲਜ ਦੇ ਕੈਂਪਸ ਨੂੰ ਪੰਜਾਬ ਸਰਕਾਰ ਵਲੋਂ ਲੋੜੀਂਦੀਆਂ ਸਹੂਲਤਾਂ ਦੀ ਪੂਰਤੀ ਕਰਕੇ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਖੇਤਰ ਦੇ ਵਿਦਿਆਰਥੀਆਂ ਨੂੰ ਚੰਗੇਰੀ ਗੁਣਵਤਾ ਵਾਲੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਕਾਲਜ ਵਿਦਿਆਰਥੀਆਂ ਦੇ ਰੂ-ਬ-ਰੂ ਸੈਸ਼ਨ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੁੰਦਿਆਂ ਕੈਬਨਿਟ ਮੰਤਰੀ ਸਿੰਗਲਾ ਨੇ ਇਹ ਐਲਾਨ ਵੀ ਕੀਤਾ ਕਿ ਕਾਲਜ ਨੂੰ ਆਡੀਟੋਰੀਅਮ ਦੇ ਲਈ 50 ਲੱਖ ਰੁਪਏ ਦੀ ਗਰਾਂਟ ਦਿੱਤੀ ਜਾਵੇਗੀ ਅਤੇ ਅੰਦਰੂਨੀ ਸੜਕਾਂ ਦੇ ਨਿਰਮਾਣ ਲਈ ਵੀ 50 ਲੱਖ ਰੁਪਏ ਦਿੱਤੇ ਜਾਣਗੇ।
             ਉਨ੍ਹਾਂ ਦੱਸਿਆ ਕਿ ਕਾਲਜ ਦੀ ਦਿੱਖ ਨੂੰ ਸੁਧਾਰਨ ਦੀ ਪ੍ਰਕਿਰਿਆ ਦੇ ਤਹਿਤ ਕਾਲਜ ਦੀ ਇਮਾਰਤ ਦੇ ਵਿਰਾਸਤੀ ਦਰਜੇ ਨੂੰ ਵੀ ਸੁਰੱਖਿਅਤ ਰੱਖਣਾ ਯਕੀਨੀ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸੰਗਰੂਰ `ਚ ਸਰਕਾਰ ਵਲੋਂ 2.5 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਡਿਜੀਟਾਈਜ਼ਡ ਲਾਇਬ੍ਰੇਰੀ ਸਥਾਪਿਤ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ।ਇਸ ਨਵੀਂ ਲਾਇਬ੍ਰੇਰੀ ਵਿੱਚ ਪੁਰਾਤਨ ਦੁਰਲੱਭ ਕਿਤਾਬਾਂ ਅਤੇ ਰੈਫਰੈਂਸ ਮੈਗਜ਼ੀਨਾਂ ਦੇ ਸਮੇਤ ਹੋਰ ਸਾਹਿਤਕ ਸਮੱਗਰੀ ਨੂੰ ਸੁਰੱਖਿਅਤ ਰੱਖਿਆ ਜਾਵੇਗਾ।
             ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪਰਮਿੰਦਰ ਸਿੰਘ ਤੋਂ ਇਲਾਵਾ ਪ੍ਰੋਫੈਸਰ ਰਾਜਵਿੰਦਰ ਸਿੰਘ ਸਿੱਧੂ, ਪ੍ਰੋਫੈਸਰ ਸੁਰਿੰਦਰ ਸਿੰਗਲਾ, ਪ੍ਰੋਫੈਸਰ ਮੀਨਾਕਸ਼ੀ ਮੜਕਨ, ਚੇਅਰਪਰਸਨ ਜ਼ਿਲ੍ਹਾ ਪਰੀਸ਼ਦ ਜਸਵੀਰ ਕੌਰ, ਮਹੇਸ਼ ਕੁਮਾਰ ਮੇਸ਼ੀ ਅਤੇ ਬਲਬੀਰ ਕੌਰ ਸੈਣੀ ਵੀ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …