Friday, July 4, 2025
Breaking News

ਅਯੂਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਹੋਮੀ ਭਾਬਾ ਕੈਂਸਰ ਹਸਪਤਾਲ ‘ਚ ਹੋਵੇਗਾ 5 ਲੱਖ ਤੱਕ ਦਾ ਇਲਾਜ਼

ਕੈਬਨਿਟ ਮੰਤਰੀ ਸਿੱਧੂ ਤੇ ਸਿੰਗਲਾ ਨੇ ਕੈਂਸਰ ਪੀੜਤਾਂ ਨੂੰ ਸੌਂਪੇ ਰਜਿਸਟਰੇਸ਼ਨ ਪੱਤਰ

ਲੌਂਗੋਵਾਲ, 10 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਆਯੁਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਦੇ ਦਾਇਰੇ ਨੂੰ ਹੋਰ ਵਧਾਉਂਦੇ PPNJ1003202009ਹੋਏ ਹੋਮੀ ਭਾਬਾ ਕੈਂਸਰ ਹਸਪਤਾਲ ਨੂੰ ਵੀ ਇਮਪੈਨਲਡ ਹਸਪਤਾਲਾਂ ਦੀ ਸੂਚੀ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ।ਜਿਸ ਨਾਲ ਹੁਣ ਇਸ ਯੋਜਨਾ ਤਹਿਤ ਰਜਿਸਟਰਡ ਕੈਂਸਰ ਦੇ ਪੀੜਤਾਂ ਨੂੰ ਪੰਜ ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਮੁਫ਼ਤ ਸੁਵਿਧਾ ਮਿਲ ਸਕੇਗੀ।
             ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਹਸਪਤਾਲ ਦੇ ਪ੍ਰੋਜੈਕਟ ਕੋਆਰਡੀਨੇਟਰ ਡਾ. ਅੰਬੂਮਨੀ ਦੀ ਮੌਜੂਦਗੀ ਵਿੱਚ ਇਸ ਯੋਜਨਾ ਤਹਿਤ ਰਜਿਸਟਰਡ ਹੋਏ ਮਰੀਜ਼ਾਂ ਨੂੰ ਰਜਿਸਟਰੇਸ਼ਨ ਪੱਤਰ ਜਾਰੀ ਕਰਦਿਆਂ ਕੀਤਾ।ਸਿੱਧੂ ਨੇ ਕਿਹਾ ਕਿ ਸਰਬਤ ਸਿਹਤ ਬੀਮਾ ਯੋਜਨਾ ਤਹਿਤ 45 ਲੱਖ ਤੋਂ ਵੱਧ ਲੋਕਾਂ ਨੂੰ ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ।
             ਪੱਤਰਕਾਰਾਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਭਵਾਨੀਗੜ੍ਹ ਵਿਖੇ ਟਰਾਮਾ ਸੈਂਟਰ ਬਣਵਾਉਣ ਸਬੰਧੀ ਕੇਂਦਰ ਸਰਕਾਰ ਵੱਲੋਂ ਨਿਰਧਾਰਿਤ ਨਿਯਮਾਂ ਮੁਤਾਬਕ ਪ੍ਰਕਿਰਿਆ ਪ੍ਰਗਤੀ ਅਧੀਨ ਹੈ ਅਤੇ ਵਿਜੈ ਇੰਦਰ ਸਿੰਗਲਾ ਵਲੋਂ ਇਸ ਸਬੰਧੀ ਲਗਾਤਾਰ ਕੇਂਦਰ ਸਰਕਾਰ ਨਾਲ ਰਾਬਤਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਵਾਨੀਗੜ੍ਹ ਹਸਪਤਾਲ ਨੂੰ ਪ੍ਰਾਇਮਰੀ ਹੈਲਥ ਸੈਂਟਰ ਤੋਂ ਅਪਗ੍ਰੇਡ ਕਰਕੇ ਸਬ ਡਵੀਜ਼ਨਲ ਹਸਪਤਾਲ ਦਾ ਦਰਜਾ ਦੇ ਦਿੱਤਾ ਗਿਆ ਹੈ ਅਤੇ ਹਸਪਤਾਲਾਂ ਵਿੱਚ ਦਰਪੇਸ਼ ਸਫ਼ਾਈ, ਫਰਨੀਚਰ, ਸਟਾਫ਼ ਆਦਿ ਦੀਆਂ ਘਾਟਾਂ ਨੂੰ ਤਰਜ਼ੀਹ ਦੇ ਆਧਾਰ `ਤੇ ਦੂਰ ਕਰਨ ਦੇ ਆਦੇਸ਼ ਦਿਤੇ ਗਏ ਹਨ।
                ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਰਕਾਰ ਵੱਲੋਂ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਕੇ ਮੈਡੀਕਲ ਕਾਲਜ ਦਾ ਦਰਜਾ ਦਿਵਾਉਣ ਲਈ ਪ੍ਰਪੋਜ਼ਲ ਤਿਆਰ ਕੀਤਾ ਗਿਆ ਹੈ, ਜੋ ਪ੍ਰਵਾਨਗੀ ਲਈ ਭਾਰਤ ਸਰਕਾਰ ਕੋਲ ਭੇਜਿਆ ਜਾਵੇਗਾ। ਜੇ ਇਸ ਸਬੰਧੀ ਮਨਜ਼ੂਰੀ ਮਿਲ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਗਰੂਰ ਮੈਡੀਕਲ ਹੱਬ ਵਜੋਂ ਰਾਜ ਭਰ ਵਿੱਚੋਂ ਮੋਹਰੀ ਜ਼ਿਲ੍ਹਾ ਹੋਵੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਚੇਅਰਮੈਨ ਇੰਪਰੂਵਮੈਂਟ ਟਰੱਸਟ ਨਰੇਸ਼ ਗਾਬਾ, ਸੀਨੀਅਰ ਆਗੂ ਮਹੇਸ਼ ਕੁਮਾਰ ਮੇਸ਼ੀ ਸਮੇਤ ਹੋਰ ਆਗੂ ਤੇ ਅਧਿਕਾਰੀ ਵੀ ਹਾਜ਼ਰ ਸਨ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …