Saturday, April 18, 2026

‘ਅਮਰੁਤ’ ਸਕੀਮ ਤਹਿਤ ਕੀਤਾ ਜਾਵੇਗਾ ਅੰਮ੍ਰਿਤਸਰ ਦਾ ਵਿਕਾਸ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰ ਸਰਕਾਰ ਵੱਲੋਂ ਸ਼ਹਿਰਾਂ ਦੇ ਵਿਕਾਸ ਲਈ ਸਾਲ 2015 ਵਿਚ ਸ਼ੁਰੂ ਕੀਤੇ ਗਏ ਅਮਰੁਤ-ਅਟਲ PPNJ1003202011ਮਿਸ਼ਨ ਫਾਰ ਰੇਜੁਵੀਨੇਸ਼ਨ ਐਂਡ ਅਰਬਨ ਟਰਾਂਸਫਾਰਮੇਸ਼ਨ ਮਿਸ਼ਨ ਤਹਿਤ ਅੰਮਿ੍ਰਤਸਰ ਸ਼ਹਿਰ ਦੇ ਵਿਕਾਸ ਲਈ ਯੋਜਨਾਬੰਦੀ ਅਤੇ ਵਾਤਾਵਰਣ ਖੋਜ ਇੰਸਟੀਚਿਊਟ ਪੰਚਕੂਲਾ ਵੱਲੋਂ ਭਵਿੱਖ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਉਕਤ ਸੰਸਥਾ ਵੱਲੋਂ ਆਏ ਪ੍ਰਤੀਨਿਧ ਸ੍ਰੀ ਸੁਰਜੀਤ ਕੰਵਰ ਵੱਲੋਂ ਅੱਜ ਇਕ ਪੇਸ਼ਕਾਰੀ ਜਿਲ੍ਹਾ ਅਧਿਕਾਰੀਆਂ ਨਾਲ ਸਾਂਝੀ ਕੀਤੀ ਗਈ, ਜਿਸ ਵਿੱਚ ਅੰਮਿ੍ਰਤਸਰ ਦੇ ਮਾਸਟਰ ਪਲਾਨ ਦਾ ਜਿਕਰ ਕੀਤਾ ਗਿਆ।
            ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਅਟਲ ਮਿਸ਼ਨ ਪੁਨਰ ਉਭਾਰ ਅਤੇ ਸ਼ਹਿਰੀ ਤਬਦੀਲੀ ਯੋਜਨਾ (ਅਮਰੂਤ) ਸਕੀਮ ਤਹਿਤ ਉਕਤ ਇੰਸਟੀਚਿਊਟ ਵੱਲੋਂ ਅੰਮਿ੍ਰਤਸਰ ਲਈ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਅੰਮ੍ਰਿਤਸਰ ਦਾ ਸੰਪਰੂਨ ਵਿਕਾਸ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਮੰਤਵ ਭਵਿੱਖ ਦੀਆਂ ਲੋੜਾਂ ਨੂੰ ਪੂਰਾ ਕਰਨਾ ਹੈ।ਢਿਲੋਂ ਨੇ ਦੱਸਿਆ ਕਿ ਭਵਿੱਖ ਦੀਆਂ ਜਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਵੀਰੇਜ ਪ੍ਰਣਾਲੀ, ਸੜਕਾਂ, ਟੈ੍ਰਫਿਕ ਵਿਵਸਥਾ, ਪਬਲਿਕ ਟਰਾਂਸਪੋਰਟ ਸਿਸਟਮ, ਸੋਲਿਡ ਵੇਸਟ ਮੈਨੇਜਮੈਂਟ ਆਦਿ ਕੰਮ ਕੀਤੇ ਜਾਣੇ ਹਨ।ਉਨ੍ਹਾਂ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 15 ਦਿਨਾਂ ਦੇ ਅੰਦਰ-ਅੰਦਰ ਉਕਤ ਇੰਸਟੀਚਿਊਟ ਵੱਲੋਂ ਮੰਗੀ ਗਈ ਜਾਣਕਾਰੀ ਮੁਹੱਈਆ ਕਰਵਾਉਣ।
           ਸ੍ਰੀਮਤੀ ਕੋਮਲ ਮਿੱਤਲ ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਉਕਤ ਇੰਸਟੀਚਿਊਟ ਵੱਲੋਂ ਅਮਰੂਤ ਸਕੀਮ ਤਹਿਤ ਸਾਫ ਪੀਣ ਵਾਲੇ ਪਾਣੀ ਦੀਆਂ ਪਾਇਪਾਂ ਦਾ ਸਰਵੇ ਵੀ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਪਹਿਲਾਂ ਹੀ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਐਲ:ਈ:ਡੀ ਲਾਈਟਾਂ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ।
            ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਵਧੀਕ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਏ.ਡੀ.ਸੀ.ਪੀ ਸਰਤਾਜ ਚਾਹਲ, ਸ੍ਰੀਮਤੀ ਮਨੀ ਸ਼ਰਮਾ, ਅਰਬਨ ਸ਼ਹਿਰੀ ਯੋਜਨਾਬੰਦੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …