Saturday, September 5, 2026

ਨਸ਼ੇ ਤੋਂ ਪੀੜਤ ਵਿਅਕਤੀ ਸਮਾਜ ਤੇ ਆਪਣੇ ਪਰਿਵਾਰ ਤੋਂ ਹੋ ਜਾਂਦਾ ਦੂਰ – ਡਾ: ਨੀਰੂ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਨਹਿਰੂ ਯੁਵਾ ਕੇਂਦਰ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਇਕ ਦਿਨਾਂ ਸੈਮੀਨਾਰ PPNJ1003202012ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਯੂਥ ਕਲੱਬਾਂ ਦੇ ਮੈਂਬਰਾਂ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਹਾਜ਼ਰ ਸਨ। ਸੈਮੀਨਾਰ ਦਾ ਉਦਘਾਟਨ ਟੀ.ਐਸ ਰਾਜਾ ਰਿਟਾ: ਜਿਲ੍ਹਾ ਯੂਥ ਕੁਆਰਡੀਨੇਟਰ ਅਤੇ ਡਾ: ਨੀਰੂ ਬਾਲਾ ਵੱਲੋਂ ਸ਼ਮਾ ਰੋਸ਼ਨ ਕਰਕੇ ਕੀਤਾ ਗਿਆ।
           ਡਾ: ਨੀਰੂ ਬਾਲਾ ਮੁਖੀ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਉ ਕੇਂਦਰ ਨੇ ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਨਸ਼ਾ ਇਕ ਅਜਿਹੀ ਅਲਾਮਤ ਹੈ ਜੋ ਵਿਅਕਤੀ ਨੂੰ ਆਪਣੀ ਗ੍ਰਿਫਤ ਵਿੱਚ ਲੈ ਕੇ ਸਿਰਫ ਆਪਣੇ ਆਪ ਤੱਕ ਹੀ ਸੀਮਤ ਰੱਖਦਾ ਹੈ।ਉਨ੍ਹਾਂ ਕਿਹਾ ਕਿ ਨਸ਼ੇ ਤੋਂ ਪੀੜਤ ਵਿਅਕਤੀ ਸਮਾਜ ਅਤੇ ਆਪਣੇ ਪਰਿਵਾਰ ਤੋਂ ਦੂਰ ਹੋ ਜਾਂਦਾ ਹੈ।ਡਾ: ਨੀਰੂ ਬਾਲਾ ਨੇ ਕਿਹਾ ਕਿ ਨਸ਼ੇ ਦਾ ਇਲਾਜ ਸੰਭਵ ਹੈ ਜੇਕਰ ਵਿਅਕਤੀ ਨਸ਼ਾ ਛੱਡਣਾ ਚਾਹੇ ਤਾਂ ਅਸਾਨੀ ਨਾਲ ਇਸ ਤੋਂ ਛੁਟਕਾਰਾ ਪਾ ਸਕਦਾ ਹੈ।ਰੈਡ ਆਰਟ ਪੰਜਾਬ ਥੀਏਟਰ ਦੀ ਟੀਮ ਵੱਲੋਂ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਇਕ ਨੁੱਕੜ ਨਾਟਕ ਦਾ ਆਯੋਜਨ ਵੀ ਕੀਤਾ ਗਿਆ।
           ਇਸ ਮੌਕੇ ਜਿਲ੍ਹਾ ਯੂਥ ਅਫਸਰ ਮੈਡਮ ਅਕਾਂਸ਼ਾ, ਐਡਵੋਕੇਟ ਰਣਜੀਤ ਮਦਾਨ, ਗੁਰਜੀਤ ਸਿੰਘ ਸੰਧੂ, ਰੋਹਨ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਕਲੱਬ ਦੇ ਮੈਂਬਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …