ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਜਨਵਾਦੀ ਲੇਖਕ ਸੰਘ, ਪੰਜਾਬੀ ਸਾਹਿਤ ਸੰਗਮ ਅਤੇ ਪੰਜਾਬੀ ਅਧਿਅਨ ਵਿਭਾਗ ਖਾਲਸਾ ਕਾਲਜ
ਅੰਮ੍ਰਿਤਸਰ ਵਲੋਂ ਪ੍ਰਮੁੱਖ ਕਾਲਮ ਨਵੀਸ ਅਤੇ ਵਾਰਤਕ ਲੇਖਕ ਮਨਮੋਹਨ ਸਿੰਘ ਢਿੱਲੋਂ ਦੀ ਨਵ-ਪ੍ਰਕਾਸ਼ਿਤ ਨਿਬੰਧ ਪੁਸਤਕ “ਜਿੰਦਗੀ ਦੇ ਆਰ ਪਾਰ” ‘ਤੇ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ।ਦੀਪ ਦੇਵਿੰਦਰ ਸਿੰਘ, ਸ਼ਾਇਰ ਮਲਵਿੰਦਰ ਅਤੇ ਡਾ. ਆਤਮ ਰੰਧਾਵਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 11 ਮਾਰਚ ਬੁਧਵਾਰ ਸਵੇਰੇ 11.00 ਵਜੇ ਸਥਾਨਕ ਖਾਲਸਾ ਕਾਲਜ ਦੇ ਸੈਮੀਨਾਰ ਹਾਲ ਵਿੱਚ ਹੋਣ ਵਾਲੇ ਇਸ ਸਾਹਿਤਕ ਸਮਾਗਮ ਦੀ ਪ੍ਰਧਾਨਗੀ ਪ੍ਰਿਸੀਪਲ ਡਾ. ਮਹਿਲ ਸਿੰਘ ਕਰਨਗੇ ਅਤੇ ਡਾ. ਦਰਿਆ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਸਮਾਗਮ ਦੇ ਮੁੱਖ ਬੁਲਾਰੇ ਡਾ. ਪਰਮਿੰਦਰ ਪੁਸਤਕ ‘ਤੇ ਵਿਚਾਰ ਚਰਚਾ ਅਰੰਭ ਕਰਨਗੇ ਅਤੇ ਸ਼ਾਇਰ ਦੇਵ ਦਰਦ, ਡਾ. ਸੁਖਦੇਵ ਸਿੰਘ ਢੰਡ, ਹਰਜੀਤ ਸੰਧੂ, ਸੁਮੀਤ ਸਿੰਘ, ਡਾ. ਭੁਪਿੰਦਰ ਸਿੰਘ ਅਤੇ ਡਾ. ਹੀਰਾ ਸਿੰਘ ਆਦਿ ਵੀ ਆਪਣੇ ਵਿਚਾਰ ਰੱਖਣਗੇ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …
Punjab Post Daily Online Newspaper & Print Media