Friday, September 4, 2026

ਸਰਕਾਰੀਆ ਨੇ 9 ਸਟੈਨੋ ਤੇ 10 ਸਹਾਇਕ ਟਾਊਨ ਪਲੈਨਰਾਂ ਨੂੰ ਦਿੱਤੇ ਨਿਯੁੱਕਤੀ ਪੱਤਰ

ਚੰਡੀਗੜ, 10 ਮਾਰਚ (ਪੰਜਾਬ ਪੋਸਟ ਬਿਊਰੋ) – ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਪੁੱਡਾ ਭਵਨ ਐਸ.ਏ.ਐਸ ਨਗਰ Sukh Sarkariaਵਿਖੇ 9 ਸਟੈਨੋ ਅਤੇ 10 ਸਹਾਇਕ ਟਾਊਨ ਪਲੈਨਰਾਂ ਨੂੰ ਨਿਯੁੱਕਤੀ ਪੱਤਰ ਦਿੱਤੇ।ਇਸ ਤੋਂ ਪਹਿਲਾਂ ਪਿਛਲੇ ਸਾਲ ਜੂਨ ਮਹੀਨੇ ਵਿੱਚ ਵੀ 12 ਸਹਾਇਕ ਟਾਊਨ ਪਲੈਨਰਾਂ ਦੀ ਨਿਯੁੱਕਤੀ ਕੀਤੀ ਗਈ ਸੀ।
             ਉਨ੍ਹਾਂ ਦੱਸਿਆ ਕਿ ਵਿਭਾਗ ਦੇ ਕੰਮ-ਕਾਜ਼ ‘ਚ ਹੋਰ ਤੇਜ਼ੀ ਲਿਆਉਣ ਅਤੇ ਕਾਰਜ਼ ਕੁਸ਼ਲਤਾ ਵਧਾਉਣ ਲਈ ਸਮੇਂ-ਸਮੇਂ `ਤੇ ਭਰਤੀ ਕੀਤੀ ਜਾ ਰਹੀ ਹੈ, ਕਿਉਂਕਿ ਪਿਛਲੇ ਕੁੱਝ ਸਾਲਾਂ ਦੌਰਾਨ ਵੱਖ-ਵੱਖ ਅਹੁੱਦਿਆਂ `ਤੇ ਕੰਮ ਕਰਦੇ ਬਹੁਤ ਸਾਰੇ ਅਧਿਕਾਰੀ ਸੇਵਾਮੁਕਤ ਹੋ ਚੁੱਕੇ ਹਨ।ਉਨ੍ਹਾਂ ਕਿਹਾ ਕਿ ਜਦੋਂ ਇਹ ਅਧਿਕਾਰੀ ਅਹੁੱਦੇ ਸੰਭਾਲ ਲੈਣਗੇ ਤਾਂ ਵਿਭਾਗ ਦੇ ਕੰਮ-ਕਾਜ਼ ਵਿੱਚ ਹੋਰ ਤੇਜ਼ੀ ਆਵੇਗੀ।
             ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਨੇ ਦੱਸਿਆ ਵਿਭਾਗ ਵਿੱਚ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਗਿਣਤੀ ਵਧਣ ਨਾਲ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਹੁਣ ਹੋਰ ਬਿਹਤਰ ਢੰਗ ਨਾਲ ਪ੍ਰਦਾਨ ਕੀਤੀਆਂ ਜਾ ਸਕਣਗੀਆਂ।ਇਸ ਮੌਕੇ ਸੀਨੀਅਰ ਟਾਊਨ ਪਲੈਨਰ ਸੰਜੀਵ ਬਾਵਾ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …