ਧੂਰੀ, 11 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਮੁਖੀ ਆਈ.ਪੀ.ਐਸ ਆਦਿਤਯਾ ਨੇ ਸਿਟੀ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਸ਼ਰਾਬ ਫੜੇ
ਜਾਣ ਦਾ ਦਾਅਵਾ ਕਰਦਿਆਂ ਦੱਸਿਆ ਕਿ ਸਿਟੀ ਧੂਰੀ ਦੇ ਸਹਾਇਕ ਥਾਣੇਦਾਰ ਗੁਲਜ਼ਾਰ ਸਿੰਘ ਦੀ ਟੀਮ ਨੇ ਗੁਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਧੂਰੀ ਦੀ ਗੱਡੀ ਵਿੱਚੋਂ 252 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀ ਹੈ।ਉਹਨਾਂ ਦੱਸਿਆ ਕਿ ਦੋਸ਼ੀ ਵਿਅਕਤੀ ਖਿਲਾਫ ਥਾਣਾ ਸਿਟੀ ਧੂਰੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media