Sunday, December 22, 2024

ਨਾਗਰਿਕਤਾ ਸੋਧ ਕਾਨੂੰਨ ਤੇ ਐਨ.ਆਰ.ਸੀ ਖਿਲਾਫ ਕੀਤੀਆਂ ਜਾਗਰੂਕਤਾ ਰੈਲੀਆਂ

ਲੌਂਗੋਵਾਲ, 11 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖਿਲਾਫ ਕਿਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ PPNJ1103202002ਯੂਨੀਅਨ ਏਕਤਾ (ਡਕੌਂਦਾ) ਵਲੋਂ ਲੌਂਗੋਵਾਲ ਦੀ ਪੱਤੀ ਵਡਿਆਣੀ, ਪੱਤੀ ਦੁੱਲਟ ਪੱਤੀ, ਜੈਦ ਅਤੇ ਭਾਈ ਕੀ ਸਮਾਧ ਵਿਖੇ ਰੈਲੀਆਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਫਾਸ਼ੀਵਾਦੀ ਵਿਰੋਧੀ ਫਰੰਟ ਵਲੋਂ 25 ਮਾਰਚ ਨੂੰ ਲੁਧਿਆਣਾ ਕੀਤੀ ਜਾ ਰਹੀ ਵੱਡੀ ਰੈਲੀ ‘ਚ ਪਹੁੰਚਣ ਅਤੇ ਅਪਰੈਲ ਮਹੀਨੇ ‘ਚ ਸ਼ੁਰੂ ਹੋ ਰਹੀ ਜਨਗਣਨਾ ਦੇ ਬਾਈਕਾਟ ਦਾ ਸੱਦਾ ਦਿੱਤਾ ਗਿਆ ।
                   ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਬੀ.ਕੇ.ਯੂ ਡਕੌਂਦਾ ਦੇ ਆਗੂ ਦਰਬਾਰਾ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਰਾਹੀਂ ਭਾਰਤ ਦੇ ਲੋਕਾਂ ਨੂੰ ਉਨ੍ਹਾਂ ਦੇ ਮੁੱਢਲੇ ਹੱਕਾਂ ਤੋਂ ਵਾਂਝਾ ਕਰਕੇ ਉਨ੍ਹਾਂ ਵਿੱਚ ਧਾਰਮਿਕ ਵੰਡੀਆਂ ਪਾ ਕੇ ਆਪਸ ਵਿੱਚ ਲੜਾਉਣਾ ਚਾਹੁੰਦੀ ਹੈ ਅਤੇ ਘਟਗਿਣਤੀ ਧਰਮਾਂ ਅਤੇ ਕੌਮਾਂ ਨੂੰ ਡਰ ਦੇ ਸਾਏ ਹੇਠ ਜ਼ਿੰਦਗੀ ਬਸਰ ਕਰਨ ਲਈ ਮਜਬੂਰ ਕਰ ਰਹੀ ਹੈ।ਆਗੂਆਂ ਨੇ ਪਿਛਲੇ ਦਿਨੀਂ ਪਟਿਆਲੇ ਪੰਜਾਬ ਪੁਲਸ ਵੱਲੋਂ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ‘ਤੇ ਢਾਹੇ ਗਏ ਕਹਿਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਜ਼ਿੰਮੇਵਾਰ ਅਫਸਰਾਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ।
                 ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਇਕਾਈ ਪ੍ਰਧਾਨ ਹਰਦੇਵ ਸਿੰਘ ਦੁੱਲਟ, ਬਲਵਿੰਦਰ ਸਿੰਘ ਜੱਗੀ, ਭੋਲਾ ਸਿੰਘ ਪਨਾਚ, ਰਾਜਾ ਸਿੰਘ ਜੈਦ, ਨਿਰਮਲ ਦਾਸ, ਦਰਸ਼ਨ ਸਿੰਘ, ਕਰਮਜੀਤ ਸਿੰਘ ਸਤੀਪੁਰਾ ਅਤੇ ਡਕੌਂਦਾ ਦੇ ਆਗੂ ਗੁਰਮੇਲ ਸਿੰਘ, ਮਹਿੰਦਰ ਸਿੰਘ, ਭੋਲਾ ਸਿੰਘ ਅਤੇ ਹਰਦੇਵ ਸਿੰਘ ਨੇ ਵੀ ਸੰਬੋਧਨ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …