ਭੀਖੀ, 12 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਹੁਜਨ ਸਮਾਜ ਪਾਰਟੀ ਪੰਜਾਬ ਦੇ ਫੈਸਲੇ ਅਨੁਸਾਰ ਬਾਮਸੇਫ, ਡੀ.ਐਸ ਫੋਰ ਅਤੇ ਬਹੁਜਨ ਸਮਾਜ ਪਾਰਟੀ
ਦੇ ਬਾਨੀ ਸਾਹਿਬ ਸ੍ਰੀ ਕਾਂਸ਼ੀਰਾਮ ਦਾ ਜਨਮ ਦਿਨ ਇਸ ਵਾਰ ਉਹਨਾਂ ਦੇ ਜੱਦੀ ਪਿੰਡ ਖੁਆਸ਼ਪੁਰ (ਰੋਪੜ) ਵਿਖੇ 15 ਮਾਰਚ ਦਿਨ ਐਤਵਾਰ ਨੂੰ ਸੂਬਾ ਪੱਧਰੀ ਰੈਲੀ ਕਰਕੇ ਮਨਾਇਆ ਜਾ ਰਿਹਾ ਹੈ।ਬਹੁਜਨ ਸਮਾਜ ਪਾਰਟੀ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ਼ ਆਤਮਾ ਸਿੰਘ ਪਮਾਰ ਨੇ ਜਾਰੀ ਬਿਆਨ ਜਾਰੀ ਵਿੱਚ ਦੱਸਿਆ ਹੈ ਕਿ ਬਸਪਾ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਦਲਿਤਾਂ ਦੇ ਮਸੀਹਾ ਅਤੇ ਦਰਵੇਸ਼ ਸਿਆਸਤਦਾਨ ਦਾ ਜਨਮ ਦਿਨ ਉਹਨਾਂ ਦੀ ਜਨਮ ਅਤੇ ਕਰਮ ਭੂਮੀ ਵਿਖੇ ਮਨਾਇਆ ਜਾ ਰਿਹਾ ਹੈ।ਜਿਸ ਵਿੱਚ ਲੋਕ ਸਭਾ ਹਲਕਾ ਬਠਿੰਡਾ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ‘ਚ ਸ਼ਾਮਲ ਹੋਣਗੇ।
ਇਸ ਮੌਕੇ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਮਾਖਾ, ਦਰਸ਼ਨ ਸਿੰਘ ਰਾਠੀ, ਕਰਮ ਸਿੰਘ ਗਿੱਲ, ਮਿੱਠੂ ਸਿੰਘ ਭੁਪਾਲ, ਸਰਵਰ ਕੁਰੈਸ਼ੀ, ਸੁਖਦੇਵ ਸਿੰਘ ਹਾਕਮਵਾਲਾ, ਅੰਗਰੇਜ ਸਿੰਘ ਜਟਾਣਾ, ਸੁਖਦੇਵ ਭੀਖੀ ਆਦਿ ਵੀ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media