ਭੀਖੀ, 12 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਡੈਮੋਕਰੈਟਿਕ ਟੀਚਰਜ ਫਰੰਟ ਮਾਨਸਾ ਨੇ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ
ਵੱਲ ਮਾਰਚ ਕਰ ਰਹੇ ਬੇਰੁਜ਼ਗਾਰ ਅਧਿਆਪਕ ‘ਤੇ ਪਟਿਆਲਾ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਜੋਰਦਾਰ ਨਿਖੇਧੀ ਹੈ।
ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਗੁਰਪਿਆਰ ਕੋਟਲੀ, ਜਨਰਲ ਸਕੱਤਰ ਅਮੋਲਕ ਡੇਲੂਆਣਾ ਅਤੇ ਸੂਬਾ ਮੀਤ ਪ੍ਰਧਾਨ ਓਮ ਪ੍ਰਕਾਸ਼ ਸਰਦੂਲਗੜ੍ਹ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਬੇਰੁਜ਼ਗਾਰਾਂ ਦੇ ਸੰਘਰਸ਼ ਨੂੰ ਡੰਡੇ ਦੇ ਜੋਰ ‘ਤੇ ਕੁਚਲਣਾ ਲੋਕਤੰਤਰ ਵਿਰੋਧੀ ਹੈ। ਜਿਸ ਨੂੰ ਪੰਜਾਬ ਦੇ ਜਮਹੂਰੀਅਤ ਪਸੰਦ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।ਆਗੂਆਂ ਨੇ ਮਾਨਸਾ ਦੇ ਜਿਲ੍ਹਾ ਸਿਖਿਆ ਅਫਸਰ (ਪ੍ਰ:ਸਿ) ਵਲੋਂ ਅਧਿਆਪਕਾਂ ਦੀਆਂ ਛੁੱਟੀਆਂ ਬੰਦ ਕਰਨ ਦੇ ਨਾਦਰਸ਼ਾਹੀ ਫੁਰਮਾਨ ਦਾ ਵੀ ਵਿਰੋਧ ਕੀਤਾ।ਇਸ ਮੌਕੇ ਪਰਮਿੰਦਰ ਮਾਨਸਾ, ਸੁਖਵੀਰ ਸਿੰਘ , ਹੰਸਾ ਸਿੰਘ, ਗੁਰਲਾਲ ਗੁਰਨੇ, ਕੌਰ ਸਿੰਘ ਫੱਗੂ, ਨਾਹਰ ਸਿੰਘ, ਕਰਮਜੀਤ ਤਾਮਕੋਟ, ਕ੍ਰਿਸ਼ਨ ਰੰਗੜਿਆਲ, ਗੁਰਤੇਜ ਉਭਾ, ਗੁਰਦਾਸ ਗੁਰਨੇ, ਅਸ਼ਵਨੀ ਖੁਡਾਲ ਆਦਿ ਹਾਜ਼ਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media