ਕਪੂਰਥਲਾ, 12 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਿੱਖਿਆ ਵਿਭਾਗ ਵੱਲੋਂ ਅੰਗਰੇਜ਼ੀ ਮਾਸਟਰ/ਮਿਸਟ੍ਰੈਸ ਕਾਡਰ ਦੀਆਂ 880 ਅਸਾਮੀਆਂ, ਸਾਇੰਸ ਦੀਆਂ
700, ਸਮਾਜਿਕ ਸਿੱਖਿਆ ਦੀਆਂ 52, ਗਣਿਤ ਦੀਆਂ 450, ਪੰਜਾਬੀ ਦੀਆਂ 60 ਅਸਾਮੀਆਂ ਅਤੇ ਹਿੰਦੀ ਦੀਆਂ 40 ਅਸਾਮੀਆਂ (ਕੇਵਲ ਬਾਰਡਰ ਕਾਡਰ) ਨੂੰ ਭਰਨ ਸਬੰਧੀ ਯੋਗ ਉਮੀਦਵਾਰਾਂ ਪਾਸੋਂ ਵਿਭਾਗ ਦੀ ਵੈਬਸਾਈਟ www.educationrecruitmentboard.com ‘ਤੇ 18 ਮਾਰਚ 2020 ਤੱਕ ਆਨਲਾਈਨ ਦਰਖ਼ਾਸਤਾਂ ਦੀ ਮੰਗ ਕੀਤੀ ਗਈ ਹੈ।ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਕਪੂਰਥਲਾ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਉਮੀਦਵਾਰਾਂ ਦੀ ਉਮਰ ਹੱਦ 18 ਤੋਂ 37 ਸਾਲ ਹੋਣੀ ਚਾਹੀਦੀ ਹੈ ਅਤੇ ਵਿੱਦਿਅਕ ਯੋਗਤਾ ਗਰੈਜਏਸ਼ਨ ਅਤੇ ਬੀ.ਐਡ ਹੋਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਸਬੰਧੀ ਨਿਯਮ ਅਤੇ ਸ਼ਰਤਾਂ ਵਿਭਾਗ ਦੀ ਵੈਬਸਾਈਟ ’ਤੇ ਉਪਲਬੱਧ ਹਨ।ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media