Tuesday, March 17, 2026

ਨੋਬਲ ਕੋਰੋਨਾ 2019 ਵਾਇਰਸ ਸੰਬੰਧੀ ਟਰੇਨਿੰਗ ਕਰਵਾਈ

ਪਠਾਨਕੋਟ, 12 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਨੋਬਲ ਕੋਰੋਨਾ 2019 ਵਾਇਰਸ ਸੰਬੰਧੀ ਸਿਹਤ PPNJ1203202008ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟਰੇਨਿੰਗ ਸਿਵਲ ਹਸਪਤਾਲ ਪਠਾਨਕੋਟ ਦੀ ਅਨੈਕਸੀ ਵਿਚ ਕਰਵਾਈ ਗਈ। ਜ਼ਿਲ੍ਹਾ ਐਪੀਡਮਾਲੋਜਿਸਟ ਡਾ. ਵਨੀਤ ਬੱਲ ਨੇ ਦੱਸਿਆ ਕਿ 2019 ਨੋਬਲ ਕੋਰੋਨਾ ਵਾਇਰਸ ਇਕ ਨਵਾਂ ਵਾਇਰਸ ਹੈ।ਜਿਸ ਦੀ ਪਹਿਚਾਣ ਪਹਿਲੀ ਵਾਰ ਚੀਨ ਦੇ ਵੁਹਾਨਹੂਬੇ ਸ਼ਹਿਰ ਵਿਚ ਕੀਤੀ ਗਈ। ਇਸ ਦੇ ਮੁੱਖ ਲੱਛਣ, ਬੁਖਾਰ, ਖੰਘ, ਸਾਹ ਲੈਣ ਵਿਚ ਤਕਲੀਫ ਆਦਿ ਦਾ ਹੋਣਾ ਹੈ। ਉਨ੍ਹਾਂ ਨੇ ਦੱਸਿਆ ਕਿ ਕੋਈ ਵਿਅਕਤੀ ਜੋ ਬਾਹਰਲੇ ਦੇਸ਼ਾਂ ਦਾ ਦੌਰਾ ਕਰਕੇ ਵਾਪਸ ਭਾਰਤ ਆਉਂਦਾ ਹੈ ਉਨ੍ਹਾਂ ਦਾ ਏਅਰਪੋਰਟ ਤੇ ਹੀ ਮੁਆਇੰਨਾ ਕੀਤਾ ਜਾਂਦਾ ਹੈ। ਜਿਹੜੇ ਵੀ ਵਿਅਕਤੀ ਇਸ ਬਿਮਾਰੀ ਦੇ ਸ਼ੱਕੀ ਪਾਏ ਜਾਂਦੇ ਹਨ ਉਨ੍ਹਾਂ ਨੂੰ ਮਾਹਿਰ ਡਾਕਟਰਾਂ ਦੀ ਨਿਗਰਾਣੀ ਹੇਠ ਰੱਖ ਕੇ ਉਨ੍ਹਾਂ ਦਾ ਇਲਾਜ ਕੀਤਾ ਜਾਂਦਾ ਹੈ।ਮੈਡੀਕਲ ਅਫਸਰ ਡਾ. ਇੰਦਰਰਾਜ ਨੇ ਦੱਸਿਆ ਕਿ ਸ਼ੱਕੀ ਮਰੀਜ਼ਾਂ ਦੇ ਟੈਸਟ ਕੀਤੇ ਜਾਂਦੇ ਹਨ। ਉਨ੍ਹਾਂ ਨੂੰ 14 ਦਿਨਾਂ ਵਾਸਤੇ ਨਿਗਰਾਣੀ ਹੇਠ ਰੱਖਿਆ ਜਾਂਦਾ ਹੈ। ਇਨ੍ਹਾਂ ਮਰੀਜਾਂ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ਵਿਚ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਉਹ ਇਨ੍ਹਾਂ ਮਰੀਜ਼ਾਂ ਦਾ ਇਲਾਜ ਕਰਨ ਸਮੇਂ ਪੂਰੀ ਸਾਵਧਾਨੀ ਵਰਤਣ, ਤਾਂ ਜੋ ਉਹ ਇਸ ਗੰਭੀਰ ਵਾਇਰਸ ਦੀ ਲਪੇਟ ਵਿਚ ਆਉਣ ਤੋਂ ਬਚੇ ਰਹਿਣ। ਇਸ ਤੋਂ ਇਲਾਵਾ ਉਨ੍ਹਾ ਨੇ ਦੱਸਿਆ ਕਿ ਆਪਣੇ ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾ ਧੋਣਾ ਚਾਹੀਦਾ ਹੈ, ਮਾਸਕ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਭੀੜ ਭੜੱਕੇ ਵਾਲੀ ਜਗ੍ਹਾ ਤੇ ਜਾਣ ਤੋ ਪ੍ਰਹੇਜ਼ ਕਰਨਾ ਚਾਹੀਦਾ ਹੈ। ਸਿਹਤਮੰਦ ਵਿਅਕਤੀਆਂ ਨੂੰ ਮਾਸਕ ਪਾਉਣ ਦੀ ਕੋਈ ਜ਼ਰੂਰਤ ਨਹੀਂ ਹੈ।ਘਰੇਲੂ ਨੁਸਖਿਆਂ ਨਾਲ ਇਲਾਜ ਨਹੀਂ ਕਰਨਾ ਚਾਹੀਦਾ।ਸਗੋਂ ਮਾਹਿਰ ਡਾਕਟਰਾਂ ਦੇ ਸਲਾਹ ਮਸ਼ਵਰੇ ਨਾਲ ਹੀ ਇਲਾਜ ਕਰਵਾਉਣਾ ਚਾਹੀਦਾ ਹੈ। ਖੰਘ ਜਾਂ ਨਿੱਛ ਆਉਣ ‘ਤੇ ਮੂੰਹ ਨੂੰ ਰੁਮਾਲ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ।

            ਇਸ ਸਮੇਂ ਮਾਸ ਮੀਡੀਆ ਅਫਸਰ ਸ਼੍ਰੀਮਤੀ ਗੁਰਿੰਦਰ ਕੌਰ, ਕੁਲਵਿੰਦਰ, ਅਮਨ, ਰਜਿੰਦਰ ਆਦਿ ਹਾਜ਼ਰ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …