ਸਮਰਾਲਾ, 12 ਮਾਰਚ (ਪੰਜਾਬ ਪੋਸਟ -ਇੰਦਰਜੀਤ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ /ਟਰਾਂਸਮਿਸ਼ਨ ਕਾਰਪੋਰੇਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਕਿੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੈਨਸ਼ਨਰਾਂ ਦੇ ਭਖਦੇ ਮਸਲਆਂ/ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਕਾਰ/ਮਹਿਕਮੇ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਦੀਆਂ ਅਤਿ ਜਰੂਰੀ ਮੰਗਾਂ ਤੁਰੰਤ ਮੰਨੀਆਂ ਜਾਣ ਨਹੀਂ ਤਾਂ ਜਥੇਬੰਦੀ ਅਗਲਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵੇਗੀ।ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨੂੰ ਬਿਜਲੀ ਦੀ ਰਿਆਇਤ, ਮੈਡੀਕਲ ਭੱਤਾ 2500 ਰੁਪੈ ਕਰਨ, ਪੇਅ ਬੈਂਡ ਦੇਣ, ਕੈਸ਼ਲੈਸ ਮੈਡੀਕਲ ਸਕੀਮ ਦੁਬਾਰਾ ਚਾਲੂ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ, 23 ਸਾਲਾ ਪੇਅ ਸਕੇਲ ਦੇਣ ਆਦਿ ਦੀ ਸਰਕਾਰ ਤੋਂ ਮੰਗ ਕੀਤੀ ਗਈ।ਮੀਟਿੰਗ ਵਿੱਚ ਦਿੱਲੀ ਦੇ ਫਿਰਕੂ ਦੰਗਿਆਂ ਦੀ ਪੁਰਜ਼ੋਰ ਨਿਖੇਧੀ ਅਤੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਇੰਜੀ: ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਜਗਤਾਰ ਸਿੰਘ ਪ੍ਰੈਸ ਸਕੱਤਰ, ਗੁਰਸ਼ਰਨ ਸਿੰਘ ਨਾਗਰਾ ਸਕੱਤਰ, ਮੋਹਨ ਸਿੰਘ ਮਾਂਗਟ, ਰਾਮ ਸਰੂਪ ਸਭਰਵਾਲ, ਰਜਿੰਦਰਪਾਲ ਵਡੇਰਾ ਕਾਨੂੰਨੀ ਸਲਾਹਕਾਰ, ਪ੍ਰੇਮ ਕੁਮਾਰ ਸਰਕਲ ਆਗੂ, ਪ੍ਰੇਮ ਚੰਦ ਭਲਾ ਲੋਕ, ਗੁਰਮੁੱਖ ਸਿੰਘ, ਭੁਪਿੰਦਰਪਾਲ ਸਿੰਘ, ਜਥੇਦਾਰ ਕੁਲਵੰਤ ਸਿੰਘ ਜੱਗੀ, ਦਰਸ਼ਨ ਸਿੰਘ ਕੈਸ਼ੀਅਰ ਵਗੈਰਾ ਵਗੈਰਾ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …