Sunday, December 22, 2024

ਉਲੰਪਿਕ ਖੇਡਾਂ ਦਾ ਹਿੱਸਾ ਬਣਨ ’ਤੇ ਸਿਮਰਨਜੀਤ ਕੌਰ ਬਾਠ ਨੂੰ ਲੌਂਗੋਵਾਲ ਨੇ ਦਿੱਤੀ ਵਧਾਈ

ਹੋਣਹਾਰ ਸਿੱਖ ਮੁੱਕੇਬਾਜ਼ ਬੱਚੀ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਮੁੱਕੇਬਾਜ਼ ਸਿਮਰਨਜੀਤ ਕੌਰ ਬਾਠ ਨੂੰ Gobind-Singh-Longowal-300x283ਉਲੰਪਿਕ ਖੇਡਾਂ ਲਈ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ।ਦੱਸਣਯੋਗ ਹੈ ਕਿ ਸਿਮਰਨਜੀਤ ਕੌਰ ਲੁਧਿਆਣਾ ਦੇ ਪਿੰਡ ਚੱਕਰ ਦੀ ਵਸਨੀਕ ਹੈ।ਉਸ ਵੱਲੋਂ ਮੁੱਕੇਬਾਜ਼ੀ ਵਿਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਗਈਆਂ ਹਨ।25 ਸਾਲਾ ਸਿਮਰਨਜੀਤ ਕੌਰ ਹੁਣ ਉਲੰਪਿਕ ਖੇਡਾਂ ਵਿਚ ਹਿੱਸਾ ਲੈ ਰਹੀ ਹੈ।ਇਸ ਤੋਂ ਪਹਿਲਾਂ ਉਹ ਕਈ ਮੁਕਾਬਲੇ ਜਿੱਤ ਚੁੱਕੀ ਹੈ।
                ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਸਿਮਰਨਜੀਤ ਕੌਰ ਵੱਲੋਂ ਉਲੰਪਿਕ ਖੇਡਾਂ ਵਿਚ ਭਾਗ ਲੈਣਾ ਸਿੱਖਾਂ ਲਈ ਮਾਣ ਵਾਲੀ ਗੱਲ ਹੈ।ਉਸ ਦੀ ਇਹ ਪ੍ਰਾਪਤੀ ਗੌਰਵਮਈ ਹੈ, ਜਿਸ ਨਾਲ ਹੋਰਨਾਂ ਨੂੰ ਵੀ ਪ੍ਰੇਰਣਾ ਮਿਲੇਗੀ।ਉਨ੍ਹਾਂ ਕਿਹਾ ਕਿ ਅਜਿਹੇ ਸਿੱਖ ਬੱਚਿਆਂ ’ਤੇ ਕੌਮ ਨੂੰ ਫਖਰ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਹੋਣਹਾਰ ਬੱਚੀ ਦਾ ਸਨਮਾਨ ਕੀਤਾ ਜਾਵੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …