ਚੰਡੀਗੜ/ਐਸ.ਏ.ਐਸ ਨਗਰ, 13 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕ ਉਨਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਗੇ ਜਿਨਾਂ ਨੇ ਸੂਬੇ
ਵਿੱਚ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਟੋਲੇਮਾਜਰਾ ਵਿਖੇ `ਫਲੈਗ ਆਫ ਯੂਨਿਟੀ` ਲਹਿਰਾਉਣ ਮੌਕੇ ਕੀਤਾ ਜੋ ਕਿ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੀ ਯਾਦ ਨੂੰ ਸਮਰਪਿਤ ਹੈ।ਨਰਪਿੰਦਰ ਪਾਲ ਸਿੰਘ ਪ੍ਰਿੰਸ ਗਰਮਖਿਆਲੀ ਤੱਤਾਂ ਖਿਲਾਫ਼ ਲੜਦੇ ਹੋਏ 11.3.1992 ਨੂੰ ਸ਼ਹੀਦ ਹੋ ਗਏ ਸਨ।ਇਹ ਝੰਡਾ 100 ਫੁੱਟ ਉਚਾ ਹੈ ਅਤੇ ਇਸ ਦਾ ਆਕਾਰ 3020 ਫੁੱਟ ਹੈ।
ਵਿਧਾਇਕ ਕੋਟਲੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਵਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਸੂਬੇ ਵਿੱਚ ਸ਼ਾਂਤੀ ਦਾ ਮਾਹੌਲ ਹੈ।ਉਨਾਂ ਇਹ ਵੀ ਕਿਹਾ ਕਿ ਅਜੋਕੀ ਪੀੜੀ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਣ।ਉਨਾਂ ਕਿਹਾ ਕਿ ਪੰਜਾਬ ਵਿੱਚ ਅੱਤਵਾਦ ਦੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੇ ਨਾਮ ਯਾਦਗਾਰ `ਤੇ ਲਿਖੇ ਜਾਣਗੇ।
ਇਸ ਮੌਕੇ ਹਾਜ਼ਰ ਹੋਰ ਪਤਵੰਤਿਆਂ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ, ਸ਼ਹੀਦ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੇ ਪਰਿਵਾਰਿਕ ਮੈਂਬਰ, ਤੋਲੇਮਾਜਰਾ ਦੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਸੋਨਾ, ਐਮ.ਸੀ ਖਰੜ ਦੇ ਸਾਬਕਾ ਪ੍ਰਧਾਨ ਪੰਡਿਤ ਓਮ ਪ੍ਰਕਾਸ਼, ਤ੍ਰਿਪੜੀ ਦੇ ਸਰਪੰਚ ਕੁਲਵੰਤ ਸਿੰਘ ਸ਼ਾਮਲ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media