ਭੀਖੀ, 12 (ਪੰਜਾਬ ਪੋਸਟ – ਕਮਲ ਜਿੰਦਲ) – ਹਲਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਭੀਖੀ ਦੇ ਸਰਕਾਰੀ ਸੈਕੰਡਰੀ ਸਮਾਰਟ ਸਕੂਲ (ਲੜਕੇ) ਅਤੇ (ਲੜਕੀਆਂ) ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਜਿਥੇ ਸਰਕਾਰ ਲੋੜੀਂਦੀਆਂ ਗ੍ਰਾਂਟਾਂ ਦੇ ਰਹੀ ਹੈ, ਉਥੇ ਅਧਿਆਪਕ ਵੀ ਆਪਣੀਆਂ ਜੇਬਾਂ ਤੋਂ ਇਲਾਵਾ ਦਾਨੀ ਸੱਜਣਾ ਦੇ ਸਹਿਯੋਗ ਨਾਲ ਆਪਣਾ ਵੱਡਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵਲ੍ਹੋ ਨਵੇਂ ਸ਼ੈਸਨ ਤੋਂ ਸਰਕਾਰੀ ਸਕੂਲਾਂ ਲਈ ਬੱਸ ਸਰਵਿਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਿੱਖਿਆ ਮਸਲਿਆਂ ਤੇ ਹੋਈ ਗੱਲਬਾਤ ਦੌਰਾਨ ਉਨ੍ਹਾਂ ਇਸ ਤਜਵੀਜ਼ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ।ਉਨ੍ਹਾਂ ਦੱਸਿਆ ਕਿ ਸਰਕਾਰ ਸਿੱਖਿਆ ਪ੍ਰਤੀ ਗੰਭੀਰ ਹੈ ਅਤੇ ਨਵੇਂ ਸ਼ੈਸਨ ਤੋਂ ਪਹਿਲਾਂ ਹਰ ਸਕੂਲ ਨੂੰ ਮਾਡਰਨ ਸਕੂਲ ਬਣਾਇਆ ਜਾਵੇਗਾ।ਮਾਨਸ਼ਾਹੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲਂੋ ਪਹਿਲੇ ਪੜ੍ਹਾਅ ਦੌਰਾਨ ਮਾਨਸਾ ਜ਼ਿਲ੍ਹੇ ‘ਚ 200 ਤੋਂ ਵੱਧ ਸਕੂਲਾਂ ਵਿੱਚ ਸਮਾਰਟ ਪ੍ਰੋਜੈਕਟਰ ਦਿੱਤੇ ਗਏ ਹਨ।ਜਿਸ ਤਹਿਤ ਸਰਕਾਰੀ ਸੈਕੰਡਰੀ ਸਕੂਲਾਂ ਨੂੰ 5-5 ਸਮਾਰਟ ਪ੍ਰੋਜੈਕਟਰ ਅਤੇ ਮਿਡਲ, ਪ੍ਰਾਇਮਰੀ ਸਕੂਲਾਂ ਨੂੰ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਇਹ ਪ੍ਰੋਜੈਕਟਰ ਦਿੱਤੇ ਗਏ ਹਨ।ਅਗਲੇ ਪੜ੍ਹਾਵਾਂ ਦੌਰਾਨ ਹਰ ਸਕੂਲ ਦੀ ਹਰ ਕਲਾਸ ‘ਚ ਸਮਾਰਟ ਪ੍ਰੋਜੈਕਟਰ ਹੋਵੇਗਾ।ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਪਹਿਲੀ ਕਲਾਸ ਲੈ ਕੇ ਦਸਵੀਂ ਤੱਕ ਈ-ਕੰਟੈਂਟ ਰਾਹੀਂ ਪੜ੍ਹਾਈ ਕਰਵਾਈ ਜਾ ਰਹੀ ਹੈ ਅਤੇ ਗਣਿਤ, ਪੰਜਾਬੀ, ਅੰਗਰੇਜ਼ੀ, ਹਿੰਦੀ, ਵਾਤਾਵਰਣ ਦਾ ਹਰ ਪਾਠ ਰੋਚਕ ਤਰੀਕੇ ਨਾਲ ਪੜ੍ਹਾਇਆ ਜਾ ਰਿਹਾ ਹੈ।
ਇਸ ਮੌਕੇ ਸਰਕਾਰੀ ਸੈਕੰਡਰੀ ਸਕੂਲ ਪ੍ਰਿੰਸੀਪਲ ਅੰਜਨਾ ਧਿਮਾਨ, ਪ੍ਰੀਤਇੰਦਰ ਸਿੰਘ ਘਈ, ਨਗਰ ਕੌਸਲ ਦੇ ਪ੍ਰਧਾਨ ਵਿਨੋਦ ਕੁਮਾਰ ਭੀਖੀ, ਚੇਅਰਮੈਨ ਮਲਕੀਤ ਸਿੰਘ, ਬਲਵੰਤ ਸਿੰਘ ਭੀਖੀ ਏ.ਐਸ.ਆਈ, ਦਰਸ਼ਨ ਸਿੰਘ ਐਮ.ਸੀ, ਦਰਸ਼ਨ ਸਿੰਘ ਖਾਲਸਾ, ਮੀਹਾ ਸਿੰਘ, ਗੋਧਾ ਰਾਮ, ਗੋਗੀ , ਬਾਬਾ ਮੱਘਰ ਸਿੰਘ, ਭੋਲਾ ਸਿੰਘ, ਨਿਰਮਲ ਸਿੰਘ ਚੇਅਰਮੈਨ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …