ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਹਰਦੀਪ ਸਿੰਘ ਨੇ ਕਿਹਾ ਹੈ ਕਿ
ਕਿਸੇ ਵੀ ਸਿਖਿਆ ਅਦਾਰੇ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਅਧਿਆਪਨ ਅਤੇ ਗੈਰ ਅਧਿਆਪਨ ਵਿਭਾਗਾਂ ਦਾ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ ਤਾਂ ਹੀ ਸੰਸਥਾ ਵਿਕਾਸ ਕਰ ਸਕਦੀ ਹੈ। ਉਹ ਅੱਜ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿਚ ਸ਼ੁਰੂ ਹੋਏ ਦੋ ਰੋਜ਼ਾ ਸ਼ਾਰਟ ਟਰਮ ਕੋਰਸ ਦੇ ਉਦਘਾਟਨੀ ਸਮਾਰੋਹ ਮੌਕੇ ਸੰਬੋਧਨ ਕਰ ਰਹੇ ਸਨ। ਇਸ ਕੋਰਸ ਵਿਚ ਯੂਨੀਵਰਸਿਟੀ ਦੇ ਵਿਭਾਗਾਂ ਅਤੇ ਵੱਖ ਵੱਖ ਕਾਲਜਾਂ ਦੇ 30 ਗੈਰ ਅਧਿਆਪਨ ਕਰਮਚਾਰੀ ਭਾਗ ਲੈ ਰਹੇ ਹਨ।
ਪ੍ਰੋ. ਹਰਦੀਪ ਸਿੰਘ ਨੇ ਕਿਹਾ ਕਿ ਕਿਸੇ ਵੀ ਵਿਭਾਗ ਵੱਲੋਂ ਕੀਤੀ ਗਈ ਪ੍ਰਾਪਤੀ ਦਾ ਸਿਹਰਾ ਅਧਿਆਪਨ ਅਤੇ ਗੈਰ ਅਧਿਆਪਨ ਅਮਲੇ ਨੂੰ ਜਾਂਦਾ ਹੈ।ਉਨ੍ਹਾਂ ਗੈਰ ਅਧਿਆਪਨ ਵਿਭਾਗ ਨੂੰ ਕਿਸੇ ਵੀ ਅਦਾਰੇ ਦੀ ਰੀੜ੍ਹ ਦੀ ਹੱਡੀ ਕਹਿੰਦੇ ਹੋਏ ਆਪਣੇ ਕੰਮਾਂ ਨੂੰ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
ਕੋਰਸ ਕੋਆਰਡੀਨੇਟਰ ਪ੍ਰੋ. ਸੁਖਪ੍ਰੀਤ ਸਿੰਘ ਨੇ ਕਿਹਾ ਕਿ ਅਜਿਹੇ ਕੋਰਸ ਪ੍ਰਬੰਧਕੀ ਨਿਪੁੰਨਤਾ ਲਿਆਉਣ ਲਈ ਡਿਜ਼ਾਇਨ ਕੀਤੇ ਜਾਂਦੇ ਹਨ ਤਾਂ ਜੋ ਠੀਕ ਦਿਸ਼ਾ ਵਿਚ ਕੰਮ ਕੀਤੇ ਜਾਣ।ਕੇਂਦਰ ਦੇ ਪ੍ਰੋ. ਆਦਰਸ਼ਪਾਲ ਵਿਗ ਨੇ ਕਿਹਾ ਕਿ ਇਨ੍ਹਾਂ ਦੋ ਦਿਨਾਂ ਦੌਰਾਨ ਭਾਗ ਲੈਣ ਵਾਲਿਆਂ ਨੂੰ ਵੱਖ-ਵੱਖ ਵਿਦਵਾਨ ਭਾਸ਼ਣ ਦੇਣਗੇ।ਇਸ ਮੌਕੇ ਡਾ. ਮੋਹਨ ਕੁਮਾਰ ਨੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media