Saturday, March 7, 2026

ਅਧਿਆਪਕ ਵਿਦਿਆਰਥੀ ਰਿਸ਼ਤਾ ਸੁਹਿਰਦਤਾਪੂਰਨ ਹੋਣਾ ਚਾਹੀਦਾ ਹੈ – ਪ੍ਰੋ. ਮਨੋਜ ਕੁਮਾਰ

ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਦੋ ਹਫਤਿਆਂ ਦੀ ਅਧਿਆਪਨ ਵਿਸ਼ੇ `ਤੇ PPNJ1303202007ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਹ ਵਰਕਸ਼ਾਪ ਪੰਡਿਤ ਮਦਨ ਮੋਹਨ ਮਾਲਵੀਆ ਨੈਸ਼ਨਲ ਮਿਸ਼ਨ ਆਨ ਟੀਚਰਜ਼ ਐਂਡ ਟ੍ਰੇਨਿੰਗ ਅਧੀਨ ਸਿਖਿਆ ਅਧੀਨ ਸਿਖਿਆ ਵਿਭਾਗ ਵੱਲੋਂ ਕਰਵਾਈ ਗਈ।ਇਸ ਵਿਚ ਵੱਖ ਵੱਖ ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਨੇ ਭਾਗ ਲਿਆ।
              ਯੂਨੀਵਰਸਿਟੀ ਦੇ ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਸਮਾਪਤੀ ਸਮਾਰੋਹ ‘ਚ ਮੁੱਖ ਮਹਿਮਾਨ ਸਨ। ਉਨ੍ਹਾਂ ਇਸ ਮੌਕੇ ਅਧਿਆਪਕਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਅਧਿਆਪਕ ਦਾ ਬਹੁਤ ਅਹਿਮ ਯੋਗਦਾਨ ਹੁੰਦਾ ਹੈ।ਉਨ੍ਹਾਂ ਸੁਝਾਅ ਦਿੱਤਾ ਕਿ ਅਧਿਆਪਕਾਂ ਨੂੰ ਵਿਸ਼ਵ ਪੱਧਰ `ਤੇ ਹੋ ਰਹੀਆਂ ਤਬਦੀਲੀਆਂ ਅਤੇ ਮਹੱਤਵਪੂਰਨ ਘਟਨਾਵਾਂ ਤੋਂ ਜਾਣੂ ਹੋਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਸਹੀ ਸੇਧ ਦੇ ਸਕਣ। ਞਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀ ਦਾ ਰਿਸ਼ਤਾ ਸੁਹਿਰਦਤਾਪੂਰਨ ਹੋਣਾ ਚਾਹੀਦਾ ਹੈ ਅਤੇ ਵਿਦਿਆਰਥੀਆਂ ਵੱਲੋਂ ਦਿੱਤੇ ਸੁਝਾਵਾਂ ਨੂੰ ਵੀ ਅਧਿਆਪਕਾਂ ਵੱਲੋਂ ਮੰਨਣ `ਤੇ ਗੁਰੇਜ਼ ਨਹੀਂ ਕਰਨਾ ਚਾਹੀਦਾ।ਉਨ੍ਹਾਂ ਆਪਣੀ ਜ਼ਿੰਦਗੀ ਦੇ ਤਜ਼ਰਬੇ ਵੀ ਅਧਿਆਪਕਾਂ ਨਾਲ ਸਾਂਝੇ ਕੀਤੇ।
              ਪ੍ਰੋਜੈਕਟ ਕੋਆਰਡੀਨੇਟਰ, ਪ੍ਰੋ. ਅਮਿਤ ਕੌਟਸ ਨੇ ਡਾ. ਮਨੋਜ ਕੁਮਾਰ ਅਤੇ ਹੋਰ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਅੱਜ ਅਧਿਆਪਕ ਦੀ ਭੂਮਿਕਾ ਸਖਤ ਰਵੱਈਏ ਤੋਂ ਨਰਮ ਰਵੱਈਏ ਵੱਲ ਤਬਦੀਲ ਹੋ ਚੁੱਕੀ ਹੈ ਤਾਂ ਜੋ ਉਹ ਵਿਦਿਆਰਥੀਆਂ ਨਾਲ ਵੱਧ ਤੋਂ ਵੱਧ ਘੁਲਮਿਲ ਸਕਣ। ਉਨ੍ਹਾਂ ਕਿਹਾ ਕਿ ਅੱਜ ਅਧਿਆਪਕਾਂ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਪੜ੍ਹਨ ਦਾ ਵਾਤਾਵਰਣ ਤਿਆਰ ਕਰਨਾ ਹੈ।ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਅਧਿਆਪਨ ਦੀਆਂ ਅੰਤਰਰਾਸ਼ਟਰੀ ਤਕਨੀਕਾਂ ਨੂੰ ਅਪਣਾਉਂਦੇ ਹੋਏ ਸਿਖਿਆ ਦੇਣੀ ਚਾਹੀਦੀ ਹੈ।
         ਇਸ ਮੌਕੇ ਵਿਭਾਗ ਦੇ ਮੁਖੀ, ਡਾ. ਦੀਪਾ ਸਿਕੰਦ ਨੇ ਵਰਕਸ਼ਾਪ ਬਾਰੇ ਜਾਣਕਾਰੀ ਦਿੰਦਿਆਂ ਅਧਿਆਪਨ ਵਾਸਤੇ ਸਹਾਇਕ ਸਿਖਿਆ, ਪੜਚੋਲ ਅਤੇ ਖੋਜੀ ਪਹੁੰਚ ਅਪਣਾਉਂਦੇ ਹੋਏ ਸਿਖਿਆ ਦੇਣ `ਤੇ ਜ਼ੋਰ ਦਿੱਤਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …