ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੀਆਂ ਸਲਾਹਾਂ ਨੂੰ
ਧਿਆਨ ਵਿਚ ਰੱਖਦੇ ਹੋਏ 20 ਮਾਰਚ ਤੱਕ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿਤਾ ਗਿਆ ਹੈ।ਇਸ ਤੋਂ ਪਹਿਲਾਂ 26 ਮਾਰਚ ਤੋਂ ਸ਼ੁਰੂ ਹੋਣ ਵਾਲਾ ਚਾਰ ਦਿਨਾਂ ਸਭਿਆਚਾਰ ਪ੍ਰੋਗਰਾਮ ਜਸ਼ਨ ਅਤੇ 27 ਮਾਰਚ ਨੁੰ ਹੋਣ ਵਾਲੀ ਅਲੂਮਨੀ ਮੀਟ ਵੀ ਮੁਅਤਲ ਕਰ ਦਿੱਤੀ ਸੀ।ਡੀਨ ਵਿਦਿਆਰਥੀ ਭਲਾਈ ਡਾ. ਹਰਦੀਪ ਸਿੰਘ ਨੇ ਦੱਸਿਆ ਕਿ ਇਹ ਕੋਰੋਨਾ ਵਾਇਰਸ (ਕੋਵਿਡ -19) ਦੇ ਫੈਲਣ ਨੂੰ ਨਿਯੰਤਰਿਤ ਕਰਨ ਲਈ ਇਹ ਫੈਸਲਾ ਲਿਆ ਗਿਆ ਹੈ।ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਅਤੇ ਅਧਿਆਪਨ ਦਾ ਕੰਮ ਯੂਨੀਵਰਸਿਟੀ ਕੈਂਪਸ, ਖੇਤਰੀ ਕੈਂਪਸ ਅਤੇ ਯੂਨੀਵਰਸਿਟੀ / ਯੂਨੀਵਰਸਿਟੀ ਦੇ ਸੰਵਿਧਾਨਕ ਕਾਲਜ ਤੁਰੰਤ ਪ੍ਰਭਾਵ ਨਾਲ 20 ਮਾਰਚ 2020 ਤੱਕ ਮੁਅੱਤਲ ਰਹਿਣਗੇ।ਮਿਡ ਸਮੈਸਟਰ ਦੀਆਂ ਪ੍ਰੀਖਿਆਵਾਂ ਲਈ ਨਵੀਆਂ ਤਰੀਕਾਂ ਬਾਅਦ ’ਚ ਦੱਸੀਆਂ ਜਾਣਗੀਆਂ।ਅਧਿਆਪਨ ਅਤੇ ਨਾਨ-ਟੀਚਿੰਗ ਸਟਾਫ ਆਮ ਤੌਰ `ਤੇ ਆਪੋ-ਆਪਣੇ ਦਫਤਰਾਂ ਵਿੱਚ ਹਾਜ਼ਰ ਰਹੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media