ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਨਾਨਕਸ਼ਾਹੀ ਸੰਮਤ 552
(ਸੰਨ 2020-21) ਦਾ ਕੈਲੰਡਰ ਜਾਰੀ ਕੀਤਾ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਕੈਲੰਡਰ ਸੰਗਤ ਅਰਪਣ ਕਰਨ ਮੌਕੇ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।
ਦੱਸਣਯੋਗ ਹੈ ਕਿ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਪ੍ਰਕਾਸ਼ਿਤ ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ।6 ਪੰਨਿਆਂ ਦੇ ਇਸ ਕੈਲੰਡਰ ਉਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ, ਵਿੱਦਿਅਕ ਅਦਾਰਿਆਂ, ਗੁਰਮਤਿ ਵਿਦਿਆਲਿਆਂ, ਮਿਸ਼ਨਰੀ ਕਾਲਜਾਂ, ਮੈਡੀਕਲ ਤੇ ਇੰਜੀਨੀਅਰਿੰਗ ਕਾਲਜਾਂ ਦੀਆਂ ਤਸਵੀਰਾਂ ਛਾਪੀਆਂ ਗਈਆਂ ਹਨ। ਹਰ ਪੰਨੇ ’ਤੇ ਦੋ-ਦੋ ਮਹੀਨਿਆਂ ਦਾ ਵੇਰਵਾ ਦਰਜ਼ ਹੈ।ਕੈਲੰਡਰ ਸੰਗਤ ਅਰਪਣ ਕਰਨ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਿਹਾ ਕਿ ਸੰਗਤਾਂ ਇਸ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਮਨਾਉਣ।ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਆਉਣ ਵਾਲੀਆਂ ਸ਼ਤਾਬਦੀਆਂ ਜਾਹੋ-ਜਲਾਲ ਨਾਲ ਮਨਾਈਆਂ ਜਾਣਗੀਆਂ।
ਇਸ ਮੌਕੇ ਬਾਬਾ ਬਲਬੀਰ ਸਿੰਘ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਗੁਰਿੰਦਰਪਾਲ ਸਿੰਘ ਗੋਰਾ, ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਸਿਮਰਜੀਤ ਸਿੰਘ ਕੰਗ, ਗੁਰਮੀਤ ਸਿੰਘ ਬੁੱਟਰ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ, ਮੀਤ ਮੈਨੇਜਰ ਜਸਪਾਲ ਸਿੰਘ ਢੱਡੇ, ਬਾਬਾ ਗੱਜਣ ਸਿੰਘ ਮੁੱਖੀ ਤਰਨਾ ਦਲ, ਬਾਬਾ ਮੇਜਰ ਸਿੰਘ, ਬਾਬਾ ਵੱਸਣ ਸਿੰਘ, ਭਾਈ ਸੁਖਜੀਤ ਸਿੰਘ ਘਨੱਈਆ, ਪਰਮਜੀਤ ਸਿੰਘ ਖਾਲਸਾ ਆਦਿ ਮੌਜੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media