Wednesday, June 17, 2026

ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਨੌਕਰੀਆਂ ਲਈ ਮੁਫਤ ਕੋਚਿੰਗ – ਰੂਹੀ ਦੁੱਗ

ਬਰਨਾਲਾ, 13 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਬਰਨਾਲਾ ਵੱੱਲੋਂ ਜਿੱਥੇ ਸਮੇਂ ਸਮੇਂ ’ਤੇ ਪਲੇਸਮੈਂਟ ਕੈਂਪ ਲਾਏ ਜਾ ਰਹੇ ਹਨ, ਉਥੇ ਕਰੀਅਰ ਕਾੳੂਂਸਲਿੰਗ ਤੇ ਹੋਰ ਮੁਫਤ ਸੇਵਾਵਾਂ ਵੀ ਮੁਹੱਈਆ ਕਰਾਈਆਂ ਜਾ ਰਹੀਆਂ ਹਨ।
            Rozgar Karobar Missionਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਰੂਹੀ ਦੁੱਗ ਨੇ ਇਹ ਪ੍ਰਗਟਾਵਾ ਕਰਦੇ ਹੋਏ ਦੱਸਿਆ ਕਿ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਅਤੇ ਮੁਕਾਬਲੇ ਦੀਆਂ ਵੱਖ-ਵੱਖ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਮੁਫਤ ਕੋਚਿੰਗ ਦਿੱਤੀ ਜਾਵੇਗੀ।ਕਰੀਅਰ ਕਾਊਂਸਲਰ ਮਿਸ ਸ਼ਹਿਬਾਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਸਰਕਾਰੀ ਨੌਕਰੀ ਜਿਵੇਂ ਕਿ ਪਟਵਾਰੀ, ਕਲਰਕ ਤੋਂ ਇਲਾਵਾ ਬੈਂਕ ਪੀ.ਓ, ਗੇਟ, ਜੇ.ਈ, ਏ.ਈ, ਐਸ.ਐਸ.ਸੀ ਆਦਿ ਦੀ ਤਿਆਰੀ ਕਰਾਉਣ ਲਈ ਜਲਦੀ ਹੀ ਮੁਫ਼ਤ ਕੋਚਿੰਗ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਚਿੰਗ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਨਾਲ ਸੰਪਰਕ ਕਰਨ।ਵਧੇਰੇ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਲਈ ਵੈਬਸਾਈਟ ਜਾਂ ਮੋਬਾਈਲ ਨੰਬਰ 90237-91111 ਅਤੇ 79992-47777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …