Sunday, September 20, 2026

ਪਿੰਡ ਨਰਾਇਣਗੜ੍ਹ ਸੋਹੀਆਂ ‘ਚ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਬਰਨਾਲਾ, 13 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੇ PPNJ1303202009ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਜਸਵਿੰਦਰ ਸਿੰਘ ਜੀ ਦੇ ਹੁਕਮਾਂ ਅਨੁਸਾਰ ਡੀ.ਡੀ.6 ਸਕੀਮ ਅਧੀਨ ਪਿੰਡ ਨਰਾਇਣਗੜ੍ਹ ਸੋਹੀਆਂ ਵਿਚ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।
          ਡੇਅਰੀ ਵਿਕਾਸ ਇੰਸਪੈਕਟਰ ਲਖਮੀਤ ਸਿੰਘ ਨੇ ਆਧੁਨਿਕ ਸ਼ੈਡਾਂ ਅਤੇ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਚਾਰਾ ਵਿਕਾਸ ਅਫਸਰ (ਰਿਟ.) ਸੁਰਜੀਤ ਸਿੰਘ ਨੇ ਪਸ਼ੂਆਂ ਦੀਆਂ ਨਸਲਾਂ, ਹਰੇ-ਚਾਰੇ ਤੋਂ ਆਚਾਰ ਤਿਆਰ ਕਰਨ ਅਤੇ ਤੂੜੀ ਨੂੰ ਸੋਧ ਕੇ ਵਰਤੋ ਵਿੱਚ ਲਿਆਉਣ ਬਾਰੇ ਦੱਸਿਆ।
          ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਮੈਡਮ ਸ਼ਹਿਬਾਨਾ ਨੇ ਬਿਓਰੋ ਵਿਖੇ ਦਿੱਤੀ ਜਾਂਦੀ ਸਿਖਲਾਈ ਅਤੇ ਵਿਭਾਗੀ ਸਕੀਮਾਂ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਡਾ. ਮਨਦੀਪ ਸਿੰਘ ਨੇ ਪਸ਼ੂ ਪਾਲਣ ਵਿਭਾਗ ਦੀਆਂ ਸਕੀਮਾਂ ਬਾਰੇ, ਸਮੇਂ-ਸਮੇਂ ’ਤੇ ਪਸ਼ੂਆਂ ਦੀ ਵੈਕਸੀਨ ਕਰਵਾ ਕੇ ਵਧੀਆਂ ਨਸਲ ਤਿਆਰ ਕਰਨ ਬਾਰੇ ਦੱਸਿਆ।
            ਡਾ. ਰਵਨੀਤ ਸਿੰਘ ਨੇ ਇਨ੍ਹਾਂ ਦਿਨਾਂ ਵਿੱਚ ਹੋਣ ਵਾਲੀਆਂ ਪਸ਼ੂਆਂ ਦੀਆਂ ਬਿਮਾਰੀਆਂ, ਇਲਾਜ ਤੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ।ਡੇਅਰੀ ਇੰਸਪੈਕਟਰ ਗੁਰਮੀਤ ਸਿੰਘ ਨੇ ਡੇਅਰੀ ਵਿਭਾਗ ਵਲੋਂ ਅਨੁਸੂਚਿਤ ਜਾਤੀ ਵਰਗ ਲਈ ਚੱਲ ਰਹੀ ਵਿਸ਼ੇਸ਼ ਮੁਫਤ ਟ੍ਰੇਨਿੰਗ ਬਾਰੇ ਅਤੇ ਹੋਰ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ, ਕਰਜ਼ਿਆਂ ਅਤੇ ਸਬਸਿਡੀਆਂ ਬਾਰੇ ਜਾਣਕਾਰੀ ਦਿੱਤੀ।
ਸਰਪੰਚ ਤੇਜਿੰਦਰ ਸਿੰਘ, ਹਰਜਿੰਦਰ ਸਿਘ, ਸੋਭਾ ਸਿੰਘ ਤੇ ਪਿੰਡ ਵਾਸੀਆਂ ਨੇ ਸਾਰੇ ਅਧਿਕਾਰੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਡੇਅਰੀ ਵਿਭਾਗ ਦੇ ਕਰਮਚਾਰੀ ਮਨਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਵੀ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …