ਜੰਡਿਆਲਾ ਗੁਰੂ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦੇ ਤੀਜੀ ਕਲਾਸ ਤੋਂ ਨੋਵੀਂ ਕਲਾਸ ਦਾ ਸਲਾਨਾ
ਨਤੀਜਿਆਂ ਦਾ ਐਲਾਨ ਕਰਕੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ‘ਤੇ ਆਏ ਬੱਚਿਆਂ ਨੂੰ ਇਨਾਮ ਦਿੱਤੇ ਗਏ।ਸਕੂਲ ਦੇ ਮੈਨਜਿੰਗ ਡਾਇਰਕੈਟਰ. ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਕੂਲ ਦੇ ਬੱਚਿਆਂ ਨੂੰ ਸਪੋਰਟਸ ਅਤੇ ਕਲਚਰਲ ਗਤੀਵਿਧੀਆਂ ਲਈ ਵੀ ਤਿਆਰੀ ਕਰਵਾਈ ਜਾਂਦੀ ਹੈ।ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੌਰ, ਗੁਰਪ੍ਰੀਤ ਕੌਰ ਵਾਇਸ ਪ੍ਰਿੰਸੀਪਲ, ਸ਼ਿਲਪਾ ਸ਼ਰਮਾ ਕੋਆਰਡੀਨੇਟਰ, ਕਿੰਡਰਗਾਰਟਨ ਸਟਾਫ, ਬੱਚੇ ਅਤੇ ਮਾਪੇ ਹਾਜ਼ਰ ਸਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media