ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਵਲੋਂ ਪਿੰਡ ਭੀਲੋਵਾਲ ਪੱਕਾ ਦੀ ਪੰਚਾਇਤ ਨੂੰ
ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦਾ ਚੈਕ ਦਿੱਤਾ ਗਿਆ।ਸੋਨੀ ਨੇ ਦੱਸਿਆ ਕਿ ਇਹ ਪਿੰਡ ਉਨ੍ਹਾਂ ਦਾ ਜੱਦੀ ਪਿੰਡ ਹੈ।ਇਸ ਰਾਸ਼ੀ ਨਾਲ ਪਿੰਡ ਵਿੱਚ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਪਿੰਡ ਵਿੱਚ ਸਰਟਰੀਟ ਲਾਈਟਾਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਪਿੰਡ ਵਿੱਚ ਪਹਿਲਾਂ ਤੋਂ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਜਾਇਜਾ ਵੀ ਲਿਆ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਹਰ ਸਾਲ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ ਜਿਸ ਵਿੱਚ ਲੋਕਾਂ ਦਾ ਮੁਫਤ ਚੈਕਅਪ ਕਰ ਕੇ ਲੋੜਵੰਦਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।
ਸੋਨੀ ਨੇ ਡਿਫੈਂਸ ਇਨਕਲੇਵ ਐਸੋਸੀਏਸ਼ਨ ਨੂੰ ਵੀ ਪਾਰਕ ਦੀ ਦਿੱਖ ਸੰਵਾਰਨ ਲਈ 2 ਲੱਖ ਦਾ ਚੈਕ ਦਿੱਤਾ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਪਾਰਕ ਵਿੱਚ ਵਧੀਆ ਫੁਲ ਬੂਟੇ, ਬੱਚਿਆਂ ਦੇ ਖੇਡਣ ਲਈ ਝੂਲੇ, ਰੰਗਦਾਰ ਲਾਈਟਾਂ ਅਤੇ ਫੁਹਾਰੇ ਵੀ ਲਗਾਏ ਜਾਣਗੇ।
ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਇੰਦਰਜੀਤ ਸਿੰਘ ਤੰਦੀ, ਗੁਰਵਿੰਦਰ ਸਰਪਾਲ, ਮੇਜਰ ਜੀ.ਐਸ ਵਿਰਕ, ਲਵਲੀ, ਹਰਿੰਦਰ ਰੰਧਾਵਾ, ਮਨਿੰਦਰ ਸਿੰਘ, ਹਰਪਾਲ ਸਿੰਘ ਛੀਨਾ, ਡਾ: ਲਛਮਣ ਦਾਸ ਹਾਜਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media