Tuesday, August 4, 2026

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮਾਸਿਕ ਮੀਟਿੰਗ ਹੋਈ

ਸਮਰਾਲਾ, 14 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਫਰੰਟ ਦੇ ਦਫਤਰ ਵਿਖੇ Bribeਪ੍ਰਧਾਨ ਕਮਾਂਡੈਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।ਮੀਟਿੰਗ ਵਿੱਚ ਖਮਾਣੋਂ ਅਤੇ ਮਾਛੀਵਾੜਾ ਇਕਾਈਆਂ ਦੇ ਮੈਂਬਰਾਂ ਨੇ ਵੀ ਹਿੱਸਾ ਲਿਆ।ਮੀਟਿੰਗ ਦੀ ਸ਼ੁਰੂਆਤ ਵਿੱਚ ਸਵਿੰਦਰ ਸਿੰਘ ਕਲੇਰ ਨੇ ਪਿਛਲੇ ਮਹੀਨੇ ਦੌਰਾਨ ਫਰੰਟ ਵਲੋਂ ਨਿਪਟਾਏ ਗਏ 5 ਕੇਸਾਂ ਬਾਰੇ ਦੱਸਿਆ।ਜੰਗ ਸਿੰਘ ਭੰਗਲਾਂ ਸੀਨੀਅਰ ਮੀਤ ਪ੍ਰਧਾਨ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੀ.ਏ.ਏ, ਐਨ.ਸੀ.ਆਰ ਕਾਨੂੰਨ ਬਣਾਉਣਾ, ਨੋਟਬੰਦੀ ਕਰਨਾ ਦੇਸ਼ ਲਈ ਘਾਤਕ ਸਿੱਧ ਹੋਇਆ ਹੈ।ਜਿਸ ਨਾਲ ਆਮ ਜਨਤਾ ਉਲਝੀ ਪਈ ਹੈ। ਸਰਕਾਰ ਦੀਆਂ ਗਲਤ ਨੀਤੀਆਂ ਮੰਡੀ ਬੋਰਡ ਨੂੰ ਖਤਮ ਕਰਨਾ, ਫਸਲਾਂ ਸਰਕਾਰੀ ਖਰੀਦ ਬੰਦ ਕਰਨਾ ਜਿਸ ਨਾਲ ਕਿਸਾਨਾਂ ਮਜ਼ਦੂਰਾਂ, ਮੁਨੀਮਾਂ, ਆੜ੍ਹਤੀਆਂ ਦਾ ਸ਼ੋਸ਼ਣ ਕਰਨਾ ਹੋਵੇਗਾ।ਜਿਸ ਨਾਲ ਪੰਜਾਬ ਦੀ ਆਰਥਿਕਤਾ ਰੁਲ ਕੇ ਰਹਿ ਜਾਵੇਗੀ।ਕਿਸਾਨ ਜੋ ਪਹਿਲਾਂ ਹੀ ਕਰਜੇ ਵਿੱਚ ਡੁੱਬਿਆ ਹੋਇਆ, ਖੁਦਕੁਸ਼ੀਆਂ ਦਾ ਦੌਰ ਹੋਰ ਵਧੇਗਾ। ਸਰਕਾਰ ਨੂੰ ਇਸ ਮਾੜੇ ਕਾਨੂੰਨ ਨੂੰ ਵਾਪਸ ਲੈਣਾ ਚਾਹੀਦਾ ਹੈ। ਲੋਕਾਂ ਨੂੰ ਇਕੱਠੇ ਹੋ ਕੇ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ।ਕੈਪਟਨ ਮਹਿੰਦਰ ਸਿੰਘ, ਸੁਖਵਿੰਦਰ ਸਿੰਘ ਮਾਛੀਵਾੜਾ, ਕੇਵਲ ਸਿੰਘ ਮੰਜਾਲੀਆਂ ਨੇ ਵੀ ਆਪੋ ਆਪਣੇ ਵਿਚਾਰ ਸਾਂਝੇ ਕੀਤੇ। ਕਮਾਂਡੈਟ ਰਸ਼ਪਾਲ ਸਿੰਘ ਨੇ ਸਭ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਮਰਾਲਾ ਸ਼ਹਿਰ ਵਿੱਚ ਰੈਸਟ ਹਾੳੂਸ ਵਾਲੀ ਥਾਂ ਨੇ ਬੇਅਬਾਦ ਪਈ ਜਮੀਨ ਨੂੰ ਗਰੀਨ ਬੈਲਟ ਬਣਾਉਣ ਲਈ ਸਮਰਾਲਾ ਸ਼ਹਿਰ ਦੇ ਲੋਕਾਂ ਨੂੰ ਇਕੱਠੇ ਹੋ ਕੇ ਸਮਰੱਥਨ ਦੇਣਾ ਚਾਹੀਦਾ ਹੈ।ਜੇਕਰ ਸਮਰਾਲਾ ਵਿੱਚ ਗਰੀਨ ਬੈਲਟ ਬਣ ਜਾਵੇਗੀ ਤਾਂ ਆਮ ਲੋਕਾਂ ਦੀ ਸਿਹਤ ਲਈ ਫਾਇਦੇਮੰਦ ਹੋਵੇਗੀ।
ਇਸ ਮੌਕੇ ਦਰਸ਼ਨ ਸਿੰਘ ਕੰਗ, ਹੈਡ ਮਾਸਟਰ ਪ੍ਰੇਮ ਨਾਥ, ਰਜਿੰਦਰ ਸਿੰਘ, ਬੰਤ ਸਿੰਘ, ਸੁਰਿੰਦਰ ਕੁਮਾਰ, ਸਮਸ਼ੇਰ ਸਿੰਘ ਉਟਾਲਾਂ, ਪ੍ਰਿਤਪਾਲ ਸਿੰਘ, ਕੇਵਲ ਕ੍ਰਿਸ਼ਨ ਸ਼ਰਮਾ, ਪ੍ਰੀਤਮ ਸਿੰਘ ਲੱਧੜਾਂ, ਮਲਕੀਤ ਸਿੰਘ ਚਹਿਲਾਂ, ਬਲਦੇਵ ਸਿੰਘ ਖਮਾਣੋਂ, ਲਛਮਣ ਸਿੰਘ ਰਾਏ ਐਡਵੋਕੇਟ, ਮਲਕੀਤ ਕੌਰ, ਰਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ‘ਚ ਮੈਂਬਰ ਹਾਜ਼ਰ ਸਨ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …