Friday, July 4, 2025
Breaking News

ਕੋਰੋਨਾ ਵਾਇਰਸ ਸਬੰਧੀ ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲ 31 ਮਾਰਚ ਤੱਕ ਬੰਦ

ਸੰਗਰੂਰ, 14 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ ਦੇ Vijay Inder Singla 1ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਹੈ।ਉਨਾਂ ਕਿਹਾ ਹੈ ਕਿ ਜਿੰਨਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਹ ਉਸੇ ਤਰਾਂ ਚੱਲਦੀਆਂ ਰਹਿਣਗੀਆਂ।
              ਸਿਖਿਆ ਮੰਤਰੀ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਹਤਿਆਤ ਵਜੋਂ ਸੂਬੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।ਉਨਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਹਤਿਆਤੀ ਕਦਮ ਵਜੋਂ ਸਮੇਂ ਸਮੇਂ `ਤੇ ਸਾਬਣ ਨਾਲ ਚੰਗੀ ਤਰਾਂ ਹੱਥ ਧੋਣ ਜਾਂ ਅਲਕੋਹਲ ਯੁਕਤ ਸੈਨੀਟਾਈਜ਼ਰ ਨਾਲ ਚੰਗੀ ਤਰਾਂ ਹੱਥ ਸਾਫ਼ ਕਰਨ।ਸਿੰਗਲਾ ਨੇ ਕਿਹਾ ਕਿ ਘਰੇਲੂ ਨੁਸਖਿਆਂ ਨਾਲ ਇਲਾਜ਼ ਕਰਨ ਦੀ ਬਜ਼ਾਏ ਮਾਹਿਰ ਡਾਕਟਰਾਂ ਦੀ ਸਲਾਹ ਨਾਲ ਦਵਾਈ ਲਈ ਜਾਵੇ।ਪਾਲਤੂ ਅਤੇ ਜੰਗਲੀ ਜਾਨਵਰਾਂ ਨਾਲ ਅਸੁਰਖਿਅਤ ਸੰਪਰਕ ਰੱਖਣ ਤੋਂ ਵਰਜ਼ਦਿਆਂ ਉਨਾਂ ਕਿਹਾ ਕਿ ਕੋਰੋਨਾ ਬੀਮਾਰੀ ਦੇ ਲੱਛਣ ਦਿਸਣ `ਤੇ ਪੀੜਤ ਨੂੰ ਇਕੱਲਾ ਰੱਖਣ ਅਤੇ ਤੁਰੰਤ ਹੀ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …