ਸਮਰਾਲਾ, 14 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨੇੜਲੇ ਪਿੰਡ ਖੱਟਰਾਂ ਵਿਖੇ ਕੋਹਿਨੂਰ ਵੈਲਫੇਅਰ ਅਤੇ ਸਪੋਰਟਸ ਕਲੱਬ ਤੇ ਗਰਾਮ ਪੰਚਾਇਤ
ਖੱਟਰਾਂ ਵਲੋਂ ਜੋਗਿੰਦਰ ਸਿੰਘ ਕੈਨੇਡਾ ਅਤੇ ਮਾਤਾ ਜਸਵੰਤ ਕੌਰ ਕੈਨੇਡਾ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਅਤੇ ਅੱਖਾਂ ਦਾ ਫਰੀ ਚੈਕਅਪ ਕੈਂਪ 18 ਮਾਰਚ ਨੂੰ ਪਿੰਡ ਖੱਟਰਾਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਲਗਾਇਆ ਜਾ ਰਿਹਾ ਹੈ।ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਖੱਟਰਾਂ, ਗੁਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸ਼ੰਕਰਾ ਹਸਪਤਾਲ ਲੁਧਿਆਣਾ ਵਲੋਂ ਲਗਾਏ ਜਾਣ ਵਾਲੇ ਅੱਖਾਂ ਦੇ ਫਰੀ ਚੈਕਅੱਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਫਰੀ ਐਨਕਾਂ ਅਤੇ ਦਵਾਈਆਂ ਦਿੱਤੀਆਂ ਜਾਣਗੀਆਂ ਅਤੇ ਲੋੜਵੰਦ ਮਰੀਜ਼ਾਂ ਮੁਫਤ ਆਪਰੇਸ਼ਨ ਕਰਵਾ ਕੇ ਲੈਂਜ਼ ਪਾਏ ਜਾਣਗੇ।ਸਿਵਲ ਹਸਪਤਾਲ ਲੁਧਿਆਣਾ ਵਲੋਂ ਲੱਗਣ ਵਾਲੇ ਖੂਨਦਾਨ ਕੈਂਪ ‘ਚ ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media