Saturday, August 1, 2026

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਪਾਸਪੋਰਟ ਮੰਗੇ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਜਾਣਗੇ ਜਥੇ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ SGPC Logoਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼ਰਧਾਲੂ ਆਪਣੇ ਪਾਸਪੋਰਟ 20 ਮਾਰਚ 2020 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭੇਜ ਸਕਦੇ ਹਨ।ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ।ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …