ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਮਜ਼) ਪ੍ਰਬੰਧਕੀ ਬੋਰਡ ਦੇ ਮੈਂਬਰ ਚੁਣੇ ਗਏ।
ਇਥੇ ਜਿਕਰਯੋਗ ਹੈ ਕਿ ਬੀਤੇ ਦਿਨ ਲੋੋਕ ਸਭਾ ਮੈਂਬਰਾਂ ਦੀ ਹੋਈ ਚੋਣ ਵਿੱਚ ਦੇਸ਼ ‘ਚ ਸਥਾਪਿਤ ਕੀਤੇ ਗਏ ਵੱਖ-ਵੱਖ ਏਮਜ਼ ਹਸਪਤਾਲਾਂ ਦੇ ਪ੍ਰਬੰਧਕੀ ਬੋਰਡ ‘ਚ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਤੇ ਸੁਖਬੀਰ ਸਿੰਘ ਬਾਦਲ ਦੀ ਲੋਕ ਸਭਾ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਚੋਣ ਕੀਤੀ ਗਈ ਹੈ।ਦੇਸ਼ ਦੀ ਸਿਰਮੌਰ ਸਿਹਤ ਸੰਸਥਾ ਲਈ ਮੈਂਬਰ ਚੁਣੇ ਗਏ ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਦੀ ਸੂਬਾ ਵਾਸੀਆਂ ਨੂੰ ਅੰਤਰਰਾਸ਼ਟਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਪਹਿਲ ਹੋਵੇਗੀ।ਉਨਾਂ ਦੁਹਰਾਇਆ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਸਿਹਤ ਸਹੂਲਤਾਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਵਿੱਚ ਕਿਸੇ ਵੀ ਤਰਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …