ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ 197ਵੀਂ ਬਰਸੀ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਮਨਾਈ ਗਈ।ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀ ਦਸਮ ਗ੍ਰੰਥ ਅਤੇ ਸ੍ਰੀ ਸਰਬ ਲੋਹ ਗ੍ਰੰਥ ਦੇ ਅਖੰਡ ਪਾਠਾਂ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਾਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।ਇਸ ਸਮੇਂ ਬਾਬਾ ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ 2023 ਵਿਚ ਆ ਰਹੀ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਨਿਹੰਗ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਖਾਲਸਾਈ ਜਾਹੋ ਜਲਾਲ ਨਾਲ ਵਿਸ਼ਾਲ ਪੱਧਰ ‘ਤੇ ਮਨਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਅਕਾਲੀ ਬਾਬਾ ਫੂਲਾ ਸਿੰਘ ਕੌਮ ਦੇ ਮਹਾਨ ਜਰਨੈਲ ਸਨ, ਜਿਨ੍ਹਾਂ ਨੇ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਬੁਲੰਦੀ ਲਈ ਅਹਿਮ ਯੋਗਦਾਨ ਪਾਉਂਦਿਆਂ ਸ਼ਹਾਦਤ ਪ੍ਰਾਪਤ ਕੀਤੀ।ਉਨ੍ਹਾਂ ਸੰਮਤ ਨਾਨਕਸ਼ਾਹੀ 552 ਦੀ ਆਮਦ ਤੇ ਸੰਗਤ ਨੂੰ ਮੁਬਾਰਕਬਾਦ ਦਿੱਤੀ।ਸਮਾਗਮ ਦੌਰਾਨ ਬਾਬਾ ਵੱਸਣ ਸਿੰਘ ਮੁੱਖ ਬੁਲਾਰਾ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਵਿਦਵਾਨ ਗਿਆਨੀ ਭਗਵਾਨ ਸਿੰਘ ਜੌਹਲ, ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਦਲ ਦੇ ਮੁੱਖ ਪ੍ਰਚਾਰਕ ਭਾਈ ਸੁਖਜੀਤ ਸਿੰਘ ਕਨੱਈਆ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ।ਪ੍ਰਮੁੱਖ ਸਖਸ਼ੀਅਤਾਂ ਨੂੰ ਬਾਬਾ ਬਲਬੀਰ ਸਿੰਘ ਤੇ ਬਾਬਾ ਜੱਸਾ ਸਿੰਘ ਨੇ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਸਮੇਂ ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਬਾਬਾ ਲੱਖਾ ਸਿੰਘ ਮੱਲਣ, ਬਾਬਾ ਰਣਯੋਧ ਸਿੰਘ ਢੱਡਰੀਆਂ, ਬਾਬਾ ਜੋਗਾ ਸਿੰਘ ਗੰਢੂਥੇਹ ਭਗਤਾ, ਬਾਬਾ ਸਤਨਾਮ ਸਿੰਘ ਮਠਿਆਈਸਰ, ਬਾਬਾ ਭਿੰਦਰ ਸਿੰਘ ਲੱਖੀਜੰਗਲ, ਬਾਬਾ ਕੁਲਵਿੰਦਰ ਸਿੰਘ ਬਚੀ ਬਠਿੰਡਾ, ਬਾਬਾ ਦਲਜੀਤ ਸਿੰਘ ਬਠਿੰਡਾ, ਬਾਬਾ ਸ਼ੇਰ ਸਿੰਘ ਸਿਵੀਆਂ, ਬਾਬਾ ਗੁਰਦੀਪ ਸਿੰਘ ਕੁੰਬੜੀਆਂ, ਬਾਬਾ ਬਘੇਲ ਸਿੰਘ, ਬਾਬਾ ਲੱਖਾ ਸਿੰਘ ਸਿਧਵਾਂ, ਬਾਬਾ ਸੰਦੀਪ ਸਿੰਘ, ਹਰਪਾਲ ਸਿੰਘ ਵਾਲੀਆਂ, ਗੁਰਦੇਵ ਸਿੰਘ ਢਿਲੋਂ ਆਦਿ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …