ਧੂਰੀ, 15 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਸਹਾਇਕ ਥਾਣੇਦਾਰ ਗੁਰਭਜਨ ਸਿੰਘ ਨੇ ਪਰਮਜੀਤ ਸਿੰਘ ਵਾਸੀ ਘਨੌਰੀ ਕਲਾਂ ਨੂੰ ਚੋਰੀ ਦੇ ਦੋ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕਰਦਿਆਂ ਦੱਸਿਆ ਕਿ ਥਾਣਾ ਸਿਟੀ ਧੂਰੀ ਦੇ ਮੁਖੀ ਆਈ.ਪੀ.ਐਸ ਆਦਿਤਯਾ ਦੀ ਅਗੁਵਾਈ ਹੇਠ ਭੈੜੇ ਪੁਰਸ਼ਾਂ ਖਿਲਾਫ ਛੇੜੀ ਗਈ ਮੁਹਿੰਮ ਦੇ ਚਲਦਿਆਂ ਉਹਨਾਂ ਨੇ ਪਰਮਜੀਤ ਸਿੰਘ ਨੂੰ ਚੋਰੀ ਦੇ ਦੋ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਜਦਕਿ ਉਸ ਦਾ ਦੂਸਰਾ ਸਾਥੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਹੈ, ਜਿਸ ਦੀ ਪੁਲਿਸ ਵੱਲੋਂ ਭਾਲ ਜਾਰੀ ਹੈ।ਇਸ ਮੌਕੇ ਸਹਾਇਕ ਥਾਣੇਦਾਰ ਜਾਨਪਾਲ ਸਿੰਘ, ਮੁਨਸ਼ੀ ਪਰਮਜੀਤ ਸਿੰਘ ਅਤੇ ਜਸਵਿੰਦਰ ਸਿੰਘ ਰੀਡਰ ਆਦਿ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …