ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਲ.ਐਲ.ਬੀ (3 ਸਾਲਾ ਕੋਰਸ) ਸਮੈਸਟਰ ਤੀਜਾ ਦੇ ਨਤੀਜਿਆਂ ’ਚ ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਆਂਚਲ ਵਧਵਾ ਨੇ 374 ਨੰਬਰ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਜਦ ਕਿ ਵਿਕੇਸ਼ ਸ਼ਰਮਾ ਦਾ 356 ਤੇ ਖੁਸ਼ਾਲੀ ਕਪੂਰ ਦਾ 352 ਨੰਬਰਾਂ ਨਾਲ ’ਵਰਸਿਟੀ ’ਚ ਚੌਥਾ ਅਤੇ ਪੰਜਵਾਂ ਸਥਾਨ ਰਿਹਾ।
ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਨਾਲ ਸੰਭਵ ਹੋ ਸਕਿਆ ਹੈ।ਇਸ ਮੌਕੇ ਡਾ. ਗੁਨੀਸ਼ਾ ਸਲੂਜਾ (ਅਸਿਸਟੈਂਟ ਪ੍ਰੋਫੈਸਰ ਅਤੇ ਡੀਨ), ਡਾ. ਹਰਪ੍ਰੀਤ ਕੌਰ, ਪ੍ਰੋ. ਰਾਸ਼ੀਮਾ ਚੰਗੋਤਰਾ, ਪ੍ਰੋ. ਨਰੇਸ਼ ਕੁਮਾਰ, ਪ੍ਰੋ. ਲਕਸ਼ਮੀ ਸੋਨੀ, ਪ੍ਰੋ. ਸਵਪਨਪ੍ਰੀਤ ਕੌਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …