ਖੇਡ ਮੁਕਾਬਲਿਆਂ, ਕਾਨਫਰੰਸਾਂ, ਸੱਭਿਆਚਾਰਕ ਸਮਾਗਮਾਂ, ਮੇਲਿਆਂ ਤੇ ਜਨਤਕ ਇਕੱਠਾਂ ’ਤੇ ਵੀ ਰੋਕ
ਕਪੂਰਥਲਾ, 15 ਮਾਰਚ (ਪੰਜਾਬ ਪੋਸਟ -ਬਿਊਰੋ) – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਫੈਲਣ ਤੋਂ ਰੋਕਣ ਲਈ ਚੁੱਕੇ ਜਾ ਰਹੇ ਇਹਤਿਆਤੀ ਕਦਮਾਂ ਤਹਿਤ
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ 14 ਮਾਰਚ 2020 ਦੀ ਰਾਤ 12.00 ਵਜੇ ਤੋਂ ਸਾਰੇ ਸਿਨੇਮਾ ਹਾਲ, ਜਿੰਮ, ਸਵੀਮਿੰਗ ਪੂਲ ਆਦਿ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਇਸ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਵਿਚ ਹਰ ਤਰ੍ਹਾਂ ਦੇ ਖੇਡ ਮੁਕਾਬਲਿਆਂ, ਕਾਨਫਰੰਸਾਂ, ਸੱਭਿਆਚਾਰਕ ਸਮਾਗਮਾਂ, ਮੇਲਿਆਂ ਤੇ ਪ੍ਰਦਰਸ਼ਨੀਆਂ ਆਦਿ ਵਰਗੇ ਜਨਤਕ ਇਕੱਠਾਂ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media