ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੁੱਢਾ ਦਲ ਪੰਜਵਾਂ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ
ਅਕਾਲੀ 96 ਕਰੋੜੀ ਨੇ ਵਾਤਾਵਰਣ ਦਿਵਸ ਨੂੰ ਸਮਰਪਿਤ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਵੱਖ ਵੱਖ ਕਿਸਮਾਂ ਦੇ ਛਾਂਦਾਰ ਤੇ ਫੁੱਲਦਾਰ ਬੂਟੇ ਲਗਾਏ ਗਏ।ਬਾਬਾ ਬਲਬੀਰ ਸਿੰਘ ਨੇ ਇਸ ਸਮੇਂ ਕਿਹਾ ਕਿ ਵਿਕਾਸ ਦੇ ਨਾਮ ਤੇ ਵਿਨਾਸ਼ ਨਹੀਂ ਹੋਣਾ ਚਾਹੀਦਾ।ਫ਼ੈਕਟਰੀਆਂ ਦੇ ਜ਼ਹਿਰੀਲੇ ਕੈਮੀਕਲ ਵਾਲਾ ਪਾਣੀ ਧਰਤੀ ਜਾਂ ਦਰਿਆਵਾਂ ਵਿੱਚ ਨਾ ਪਾਇਆ ਜਾਵੇ।ਕੁਦਰਤੀ ਸੋਮਿਆਂ ਨਾਲ ਛੇੜ-ਛਾੜ ਨਾ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਬੂਟੇ ਤੇ ਮੌਸਮੀ ਫੁੱਲਾਂ ਆਦਿ ਦੀਆਂ ਬਗ਼ੀਚੀਆਂ ਲਗਾਈਆ ਜਾਣ।
ਉਨਾਂ ਕਿਹਾ ਕਿ ਬੁੱਢਾ ਦਲ ਦੀਆ ਛਾਉਣੀਆਂ ਅਤੇ ਵੇਹਲੀਆਂ ਪਈਆਂ ਥਾਵਾਂ ‘ਤੇ ਬੂਟੇ ਲਗਾਏ ਜਾਣਗੇ ਤੇ ਹੋਰ ਦਲਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਨਗੇ।ਇਸ ਸਮੇਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਸੁਖਜੀਤ ਸਿੰਘ ਕਨੱਈਆ, ਬਾਬਾ ਰਣਜੋਧ ਸਿੰਘ, ਵਿਸ਼ਵਪਰਤਾਪ ਸਿੰਘ, ਹਰਪ੍ਰੀਤ ਸਿੰਘ ਹੈਪੀ, ਬਾਬਾ ਦਲਜੀਤ ਸਿੰਘ ਬਠਿਡਾ, ਬਾਬਾ ਭਗਤ ਸਿੰਘ ਆਦਿ ਹਾਜ਼ਰ ਸਨ
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media