ਚੰਡੀਗੜ੍ਹ, 16 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕੈਬਨਿਟ ਸਕੱਤਰ ਰਾਜੀਵ ਗੌਬਾ ਨੂੰ ਵੀਡਿਓ ਕਾਨਫਰੰਸਿੰਗ
ਜ਼ਰੀਏ ਕੋਵਿਡ-19 ਸਬੰਧੀ ਸੂਬੇ ਦੀ ਸਥਿਤੀ ਤੋਂ ਜਾਣੂ ਕਰਵਾਇਆ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਪ੍ਰਤੀ ਗੰਭੀਰ ਹੈ ਅਤੇ ਕਰੋਨਾ ਵਾਇਰਸ ਫੈਲਣ ਦੇ ਸ਼ੁਰੂਆਤੀ ਦੌਰ ਤੋਂ ਹੀ ਪੰਜਾਬ ਨੇ ਅਹਿਤਿਆਤਨ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਸਨ।ਉਨ੍ਹਾਂ ਸੂਬਾ ਸਰਕਾਰ ਵਲੋਂ ਕੋਵਿਡ-19 ਬਾਰੇ ਚੁੱਕੇ ਕਦਮਾਂ ਬਾਰੇ ਕੈਬਨਿਟ ਸਕੱਤਰ ਨੂੰ ਜਾਣੂ ਕਰਵਾਇਆ ਅਤੇ ਨੈਸ਼ਨਲ ਹੈਲਥ ਮਿਸ਼ਨ ਤਹਿਤ ਹੋਰ ਫੰਡਾਂ ਦੀ ਮੰਗ ਕੀਤੀ।
ਇਸ ਤੋਂ ਪਹਿਲਾਂ ਮੁੱਖ ਸਕੱਤਰ ਨੇ ਕੋਵਿਡ-19 ਸਬੰਧੀ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ।ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਝੂਠੇ ਸੁਨੇਹਿਆਂ ਤੇ ਅਫਵਾਹਾਂ ਤੋਂ ਬਚਿਆ ਜਾਵੇ
ਮੀਟਿੰਗ ਵਿਚ ਵਧੀਕ ਮੁੱਖ ਸਕੱਤਰ (ਪ੍ਰਸ਼ਾਸਕੀ ਸੁਧਾਰ) ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ (ਸਥਾਨਕ ਸਰਕਾਰਾਂ) ਸੰਜੇ ਕੁਮਾਰ, ਪ੍ਰਮੁੱਖ ਸਕੱਤਰ (ਜੇਲ੍ਹਾਂ) ਆਰ.ਵੈਂਕਟ ਰਤਨਮ, ਪ੍ਰਮੁੱਖ ਸਕੱਤਰ (ਸਿਹਤ) ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ (ਖੁਰਾਕ ਤੇ ਸਿਵਲ ਸਪਲਾਈ) ਕੇ.ਏ.ਪੀ ਸਿਨ੍ਹਾ, ਪ੍ਰਮੁੱਖ ਸਕੱਤਰ (ਟਰਾਂਸਪੋਰਟ) ਕੇ ਸਿਵਾ ਪ੍ਰਸਾਦ, ਪ੍ਰਮੁੱਖ ਸਕੱਤਰ (ਮੈਡੀਕਲ ਸਿੱਖਿਆ ਅਤੇ ਖੋਜ) ਡੀ.ਕੇ ਤਿਵਾੜੀ, ਸਿਹਤ ਵਿਭਾਗ ਦੇ ਸਕੱਤਰ ਕੁਮਾਰ ਰਾਹੁਲ ਤੇ ਮਨਵੇਸ਼ ਸਿੱਧੂ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ, ਪੇਂਡੂ ਵਿਕਾਸ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ ਖਰਬੰਦਾ ਅਤੇ ਏ.ਡੀ.ਜ.ੀਪੀ ਜੇਲ੍ਹਾਂ ਪ੍ਰਵੀਨ ਕੇ.ਸਿਨ੍ਹਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media